ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ’ਚ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਮਾਫ਼ ਹੋਣ ਦੇ ਆਸਾਰ

ਪਾਕਿ ’ਚ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਮਾਫ਼ ਹੋਣ ਦੇ ਆਸਾਰ

ਕੌਮਾਂਤਰੀ ਅਦਾਲਤ ’ਚ ਭਾਰਤ ਦੀ ਇੱਕ ਵਾਰ ਫਿਰ ਵੱਡੀ ਜਿੱਤ ਹੋਈ ਹੈ। ਭਾਰਤੀ ਮੂਲ ਦੇ ਨਾਗਰਿਕ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਹੁਣ ਮਾਫ਼ ਹੋ ਸਕਦੀ ਹੈ। ਕੌਮਾਂਤਰੀ ਅਦਾਲਤ ਨੇ ਪਾਕਿਸਤਾਨ ਨੂੰ ਹੁਕਮ ਦਿੱਤਾ ਹੈ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਉੱਤੇ ਉਹ ਹਰ ਹਾਲਤ ਵਿੱਚ ਮੁੜ ਗ਼ੌਰ ਕਰੇ।

 

 

ਇਸ ਤੋਂ ਪਹਿਲਾਂ ਨੀਦਰਲੈਂਡ ਦੇ ਹੇਗ ਸਥਿਤ ਕੌਮਾਂਤਰੀ ਅਦਾਲਤ ਭਾਰਤ ਦੀ ਵੱਡੀ ਜਿੱਤ ਹੋਈ ਸੀ ਅਦਾਲਤ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਦੀ ਸਮੀਖਿਆ ਕਰੇ

 

 

ਇਸ ਦੇ ਨਾਲ ਹੀ ਕੌਮਾਂਤਰੀ ਅਦਾਲਤ ਨੇ ਜਾਧਵ ਤੱਕ ਕੂਟਨੀਤਕ ਪਹੁੰਚ ਦਿੱਤੇ ਜਾਣ ਦੀ ਭਾਰਤ ਦੀ ਮੰਗ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ

 

 

ਇੱਥੇ ਵਰਨਣਯੋਗ ਹੈ ਕਿ ਪਾਕਿਸਤਾਨ ਦੀ ਇੱਕ ਫ਼ੌਜੀ ਅਦਾਲਤ ਵੱਲੋਂ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਮਾਮਲੇ ਵਿੱਚ ਭਾਰਤ ਨੇ ਕੌਮਾਂਤਰੀ ਅਦਾਲਤ ਨੂੰ ਚੁਣੌਤੀ ਦਿੱਤੀ ਸੀ

 

 

ਪਾਕਿਸਤਾਨ ਦੀ ਇੱਕ ਫ਼ੌਜੀ ਅਦਾਲਤ ਨੇ ਅਪ੍ਰੈਲ 2017 ’ ਬੰਦ ਕਮਰੇ ਵਿੱਚ ਸੁਣਵਾਈ ਤੋਂ ਬਾਅਦ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ ਅਧੀਨ 49 ਸਾਲਾ ਭਾਰਤੀ ਸਮੁੰਦਰੀ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੀ ਉਸ ਸਜ਼ਾ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਸੀ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kulbhushan Jadhav s death sentence may be averted