ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਹੌਰ ਸੂਫੀ ਦਰਗਾਹ: ਆਤਮਘਾਤੀ ਹਮਲੇ ਚ ਮਰਨ ਵਾਲਿਆਂ ਦੀ ਗਿਣਤੀ 13 ਪੁੱਜੀ 

 
ਰਮਜ਼ਾਨ ਦੇ ਦੂਜੇ ਦਿਨ ਹੋਈ ਸੀ ਘਟਨਾ


               
ਪਾਕਿਸਤਾਨ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਸੂਫੀ ਦਰਗਾਹ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। 

 

ਹਮਲੇ ਸਮੇਂ ਦਰਗਾਹ ਕੋਲ ਇੱਕ ਦੁਕਾਨ ਉੱਤੇ ਕੰਮ ਕਰ ਰਿਹਾ ਤਾਹਿਰ ਅਸਲਮ (18) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਨੂੰ ਹਸਪਤਾਲ ਲਿਆਜਿਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਵੱਧ ਕੇ 13 ਹੋ ਗਈ।

 

ਇਸ ਹਮਲੇ ਵਿੱਚ 6 ਪੁਲਿਸ ਕਰਮੀਆਂ ਅਤੇ ਸੱਤ ਆਮ ਨਾਗਰਿਕਾਂ ਦੀ ਮੌਤ ਹੋਈ ਹੈ। ਇੱਕ ਪੁਲਿਸ ਅਧਿਕਾਰੀ ਨੇ ਡਾਨ ਸਮਾਚਾਰ ਪੱਤਰ ਨੂੰ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਮਲੇ ਸਬੰਧੀ ਜਾਂਚ ਵਿੱਚ ਅਜੇ ਕੋਈ ਖ਼ਾਸ ਤੇਜ਼ੀ ਨਹੀਂ ਹੈ। 

 

ਉਨ੍ਹਾਂ ਦੱਸਿਆ ਕਿ ਹਾਲਾਂਕਿ ਉਨ੍ਹਾਂ ਨੇ ਲਾਹੌਰ ਤੋਂ ਕੁਝ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਕੋਈ ਪੁਖਤਾ ਸਬੂਤ ਨਹੀਂ ਮਿਲਿਆ ਹੈ। ਰਮਜ਼ਾਨ ਦੇ ਮਹੀਨੇ ਦੇ ਦੂਜੇ ਦਿਨ ਦਾਤਾ ਦਰਬਾਰ ਦੇ ਬਾਹਰ ਇੱਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ ਸੀ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lahore Sufi shrine Dada Darbar suicide attack Death toll rises to 13