ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੰਦਨ ’ਚ ਚਾਕੂ ਨਾਲ ਹਮਲਾ ਕਰਨ ਵਾਲੇ ਨੂੰ ਮਾਰ ਮੁਕਾਇਆ

ਲੰਦਨ ’ਚ ਚਾਕੂ ਨਾਲ ਹਮਲਾ ਕਰਨ ਵਾਲੇ ਨੂੰ ਮਾਰ ਮੁਕਾਇਆ

ਲੰਦਨ ਦੇ ਸਟ੍ਰੀਥਮ ’ਚ ਚਾਕੂ ਨਾਲ ਹਮਲਾ ਕਰ ਕੇ 3 ਵਿਅਕਤੀਆਂ ਨੂੰ ਜ਼ਖ਼ਮੀ ਕਰਨ ਵਾਲੇ ਹਮਲਾਵਰ ਨੂੰ ਪੁਲਿਸ ਨੇ ਮਾਰ ਮੁਕਾਇਆ ਹੈ। ਉਸ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਤਿੰਨ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ।

 

 

ਮੈਟਰੋਪਾਲਿਟਨ ਪੁਲਿਸ ਨੇ ਪੁਸ਼ਟੀ ਕੀਤੀ ਕਿ ਸਟ੍ਰੀਥਮ ਵਿਖੇ ਹਮਲਾਵਰ ਨੂੰ ਗੋਲੀ ਮਾਰ ਕੇ ਖ਼ਤਮ ਕਰ ਦਿੱਤਾ ਗਿਆ ਹੈ।

 

 

ਲੰਦਨ ਪੁਲਿਸ ਹਾਲੇ ਇਹ ਸਪੱਸ਼ਟ ਨਹੀਂ ਕਰ ਸਕੀ ਇਸ ਵਾਰਦਾਤ ’ਚ ਕੁੱਲ ਕਿੰਨੇ ਵਿਅਕਤੀ ਜ਼ਖ਼ਮੀ ਹੋਏ ਹਨ। ਉਂਝ ਕੱਲ੍ਹ ਦੇਰ ਰਾਤੀਂ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਤਾਂ ਕਰ ਦਿੱਤੀ ਗਈ ਸੀ ਪਰ ਜ਼ਖ਼ਮੀਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

 

 

ਇਹ ਪਹਿਲਾ ਮੌਕਾ ਨਹੀਂ ਹੈ। ਇਸ ਤੋਂ ਪਹਿਲਾਂ ਪਿਛਲੇ ਵਰ੍ਹੇ ਲੰਦਨ ਦੇ ਇੱਕ ਪੁਲ਼ ਉੱਤੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਸੀ। ਇੰਗਲੈਂਡ ’ਚ ਜੰਮਿਆ ਹਮਲਾਵਰ ਅੱਤਵਾਦੀ ਜੱਥੇਬੰਦੀ ਇਸਲਾਮਿਕ ਸਟੇਟ ਨਾਲ ਜੁੜਿਆ ਹੋਇਆ ਸੀ।

 

 

ਉਹ ਹਮਲਾਵਰ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਆਪਣੇ ਪੁਰਖਿਆਂ ਦੇ ਖੇਤਰ ਵਿੱਚ ਇੱਕ ਮਦਰੱਸੇ ਦੀ ਆੜ ਹੇਠ ਅੱਤਵਾਦੀ ਸਿਖਲਾਈ ਕੈਂਪ ਸਥਾਪਤ ਕਰਨਾ ਚਾਹੁੰਦਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:London Security Forces killed knife Attacker