ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਲਾਹੌਰ ਗੁਰੂਘਰ ’ਚ ਮਨਾਈ ਮਹਾਰਾਜ ਰਣਜੀਤ ਸਿੰਘ ਦੀ ਬਰਸੀ

​​​​​​​ਲਾਹੌਰ ਗੁਰੂਘਰ ’ਚ ਮਨਾਈ ਮਹਾਰਾਜ ਰਣਜੀਤ ਸਿੰਘ ਦੀ ਬਰਸੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ . ਗੁਰਮੀਤ ਸਿੰਘ ਬੂਹ, ਡਾ. ਆਮਿਰ ਅਹਿਮਦ ਚੇਅਰਮੈਨ .ਟੀ.ਪੀ.ਬੀ., . ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਤਾਰਿਕ ਵਜ਼ੀਰ ਖਾਂ ਸਕੱਤਰ .ਟੀ.ਪੀ.ਬੀ., ਇਮਰਾਨ ਗੌਂਦਲ ਡਿਪਟੀ ਸਕੱਤਰ .ਟੀ.ਪੀ.ਬੀ., . ਮਹਿੰਦਰਪਾਲ ਸਿੰਘ ਪਾਰਲੀਮੈਂਟਰੀ ਸਕੱਤਰ ਨੇ ਵਿਸ਼ੇਸ਼ ਤੌਰਤੇ ਸ਼ਮੂਲੀਅਤ ਕੀਤੀ

 

 

ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ ਉਨ੍ਹਾਂ ਕਿਹਾ ਕਿ ਇਸ ਧਰਤੀਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 : ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇਤੇ ਖ਼ਾਲਸਾਈ ਨਿਸ਼ਾਨ ਝੂਲਾਇਆ

 

 

ਉਨ੍ਹਾਂ ਆਖਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ, ਪੰਜਾਬੀਅਤ ਤੇ ਸਿੱਖੀ ਦੇ ਵਿਕਾਸ ਲਈ ਇਕ ਅਹਿਮ ਪੜਾਅ ਸੀ ਅਤੇ ਉਨ੍ਹਾਂ ਦੇ ਰਾਜ ਅੰਦਰ ਹਰ ਧਰਮ, ਵਰਗ ਅਤੇ ਫਿਰਕੇ ਦਾ ਵਿਸ਼ੇਸ਼ ਤੌਰਤੇ ਖ਼ਿਆਲ ਰੱਖਿਆ ਜਾਂਦਾ ਸੀ

 

 

ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਜਥੇਬੰਦਕ ਸ਼ਕਤੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਇਸ ਦੌਰਾਨ ਮੁੱਖ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਤੀ, ਸਥਿਤੀ ਅਤੇ ਕਾਰਜਸ਼ੈਲੀ ਦੇ ਨਾਲ-ਨਾਲ ਪ੍ਰਾਪਤੀਆਂ ਦਾ ਵੀ ਖੁਲਾਸਾ ਕੀਤਾ

 


ਇਸ ਮੌਕੇ ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ

 

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਗਏ ਜਥੇ ਦੇ ਆਗੂ . ਗੁਰਮੀਤ ਸਿੰਘ ਬੂਹ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਤਿਕਾਰ ਭੇਟ ਕਰਦਿਆਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ

 

 

ਇਸ ਸਮੇਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ . ਤਾਰਾ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਪਾਕਿਸਤਾਨ ਪੁੱਜੀਆਂ ਸੰਗਤਾਂ ਨੂੰ ਜੀ-ਆਇਆਂ ਆਖਿਆ

 

 

ਸਮਾਗਮ ਦੌਰਾਨ ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ . ਗੁਰਮੀਤ ਸਿੰਘ ਬੂਹ ਅਤੇ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ, ਜਦਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ

 

 

ਇਸ ਮੌਕੇ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਆਪਣੀ ਵੱਡ-ਅਕਾਰੀ ਪੁਸਤਕ ਵੀ ਚੌਧਰੀ ਮੁਹੰਮਦ ਸਰਵਰ ਨੂੰ ਭੇਟ ਕੀਤੀ ਇਸ ਮੌਕੇ ਸਾਬਕਾ ਪ੍ਰਧਾਨ . ਬਿਸ਼ਨ ਸਿੰਘ, . ਭਗਤ ਸਿੰਘ ਤੇ ਹੋਰ ਮੌਜੂਦ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharaj Ranjit Singh s death anniversary celebrated in a Lahore Gurughar