ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ 'ਚ ਹਿੰਸਾ ਭੜਕਾਉਣ ਦੇ ਦੋਸ਼ 'ਚ ਇਮਰਾਨ ਚਿਸ਼ਤੀ ਗ੍ਰਿਫਤਾਰ

ਪਾਕਿਸਤਾਨ ਦੇ ਪੰਜਾਬ 'ਚ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ 'ਚ ਭੜਕਾਉ ਨਾਅਰੇਬਾਜ਼ੀ ਕਰਨ ਅਤੇ ਗਲਤ ਸ਼ਬਦਾਵਲੀ ਵਰਤਣ ਵਾਲੇ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਮਰਾਨ ਚਿਸ਼ਤੀ ਨਨਕਾਣਾ ਸਾਹਿਬ 'ਚ ਰਹਿਣ ਵਾਲੇ ਸਿੱਖਾਂ ਨੂੰ ਹਿੰਸਾ ਦੀ ਧਮਕੀ ਦੇ ਰਿਹਾ ਸੀ।
 

ਭਾਰਤ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਸੀ। ਵਿਦੇਸ਼ ਮੰਤਰਾਲਾ ਨੇ ਕਿਹਾ ਸੀ ਕਿ ਪਾਕਿਸਤਾਨ 'ਚ ਘੱਟਗਿਣਤੀਆਂ 'ਤੇ ਹਮਲੇ ਕਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪਾਕਿਸਤਾਨ ਸਰਕਾਰ ਤੁਰੰਤ ਗ੍ਰਿਫਤਾਰ ਕਰੇ। ਪਾਕਿਸਤਾਨ 'ਤੇ ਭਾਰਤ ਸਰਕਾਰ ਦਾ ਦਬਾਅ ਕੰਮ ਆਇਆ ਅਤੇ ਪੰਜਾਬ ਸੂਬੇ ਦੀ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।
 

ਨਨਕਾਣਾ ਸਾਹਿਬ 'ਤੇ ਹਮਲੇ ਦੀ ਚੁਫੇਰਿਓਂ ਨਿੰਦਾ, ਪਾਕਿ ਨੇ 2 ਮੁਲਜ਼ਮਾਂ ਨੂੰ ਫੜਨ ਦਾ ਕੀਤਾ ਦਾਅਵਾ

 

ਇਮਰਾਨ ਚਿਸ਼ਤੀ ਨੇ ਬੀਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਵਿਰੁੱਧ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਅਤੇ ਭੀੜ ਨੂੰ ਉਕਸਾ ਕੇ ਗੁਰਦੁਆਰਾ ਸਾਹਿਬ 'ਤੇ ਪਥਰਾਅ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਲੋਕਾਂ ਨੂੰ ਭੜਕਾ ਕੇ ਕਿਹਾ ਸੀ ਕਿ ਉਹ ਸਿੱਖ ਭਾਈਚਾਰੇ ਨੂੰ ਪਾਕਿਸਤਾਨ 'ਚ ਰਹਿਣ ਨਹੀਂ ਦੇਣਗੇ। ਇਸ ਤੋਂ ਅਗਲੇ ਦਿਨ ਚਿਸ਼ਤੀ ਨੇ ਆਪਣੀ ਗਲਤੀ 'ਤੇ ਮਾਫੀ ਵੀ ਮੰਗੀ ਤੇ ਇਸ ਦੀ ਵੀਡੀਓ ਵੀ ਸਾਂਝੀ ਕੀਤੀ ਜਾ ਰਹੀ ਹੈ।
 

ਰਿਪੋਰਟਾਂ ਮੁਤਾਬਕ ਇਮਰਾਨ ਚਿਸ਼ਤੀ ਨੂੰ ਐਤਵਾਰ ਰਾਤ ਨੂੰ ਹਿਰਾਸਤ 'ਚ ਲਿਆ ਗਿਆ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਉਸ 'ਤੇ ਕੋਈ ਮਾਮਲਾ ਦਰਜ ਹੋਇਆ ਹੈ ਜਾਂ ਨਹੀਂ। ਚਿਸ਼ਤੀ ਵਲੋਂ ਸਿੱਖ ਭਾਈਚਾਰੇ ਨੂੰ ਧਮਕਾਉਣ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਉਦੋਂ ਤੋਂ ਹੀ ਭਾਰਤ ਵਲੋਂ ਪਾਕਿਸਤਾਨ 'ਤੇ ਦਬਾਅ ਪਾਇਆ ਜਾ ਰਿਹਾ ਸੀ ਅਤੇ ਪੁੱਛਿਆ ਜਾ ਰਿਹਾ ਸੀ ਕਿ ਉਹ ਇਸ ਮੁੱਦੇ 'ਤੇ ਕੀ ਕਰ ਰਹੇ ਹਨ।
 

ਪਾਕਿਸਤਾਨ ਦੇ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਭੀੜ ਨੇ ਕੀਤੀ ਪੱਥਰਬਾਜ਼ੀ, ਦਿੱਤੀ ਧਮਕੀ

 

ਦੱਸਿਆ ਜਾ ਰਿਹਾ ਹੈ ਕਿ ਇਮਰਾਨ ਚਿਸ਼ਤੀ, ਮੁਹੰਮਦ ਅਹਿਸਾਨ ਨਾਂ ਦੇ ਇਕ ਵਿਅਕਤੀ ਦਾ ਭਰਾ ਹੈ, ਜਿਸ 'ਤੇ ਗੁਰਦੁਆਰਾ ਸਾਹਿਬ ਦੇ ਇਕ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਸਨ। ਮੁਹੰਮਦ ਅਹਿਸਾਨ ਉੱਤੇ ਸਿੱਖ ਲੜਕੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦਾ ਇਲਜ਼ਾਮ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Man accused of inciting Nankana Sahib Gurdwara violence arrested