ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਸ ਹਫਤੇ ਐਲਾਨਿਆ ਜਾ ਸਕਦਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ

ਇਸ ਹਫਤੇ ਐਲਾਨਿਆ ਜਾ ਸਕਦਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ

ਪਾਕਿਸਤਾਨ ਸਥਿਤ ਜੈਸ਼ ਏ ਮੁਹੰਮਦ (ਜੇਐਮ) ਮੁੱਖੀ ਮਸੂਦ ਅਜਹਰ ਨੂੰ ਇਕ ਮਈ ਨੂੰ ਵਿਸ਼ਵ ਅੱਤਵਾਦੀ (ਗਲੋਬਲ ਟੇਰਰਿਸਟ) ਐਲਾਨਿਆ ਜਾ ਸਕਦਾ ਹੈ। ਇਸ ਮਾਮਲੇ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਚੀਨ ਇਕ ਮਈ ਨੂੰ ਸੰਯੁਕਤ ਰਾਸ਼ਟਰ ਵਿਚ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨਣ ਨੂੰ ਲੈ ਕੇ ਆਪਣਾ ਰਵੱਈਆ ਬਦਲ ਸਕਦਾ ਹੈ।

 

ਜੇਕਰ ਅਜਹਰ ਮਸੂਦ ਨੂੰ ਵਿਸ਼ਵ ਅੱਤਵਾਦੀ ਐਲਾਨ ਦਿੱਤਾ ਜਾਂਦਾ ਹੈ ਤਾਂ ਇਹ ਨਰਿੰਦਰ ਮੋਦੀ ਸਰਕਾਰ ਦੀ ਵੱਡੀ ਕੂਟਨੀਤਿਕ ਜਿੱਤ ਹੋ ਸਕਦੀ ਹੈ। ਕਿਉਂਕਿ 14 ਫਰਵਰੀ ਨੂੰ ਪੁਲਵਾਮਾ ਹਮਲੇ ਦੇ ਬਾਅਦ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਲਈ ਦੁਨੀਆ ਭਰ ਦੇ ਦੇਸ਼ਾਂ ਦਾ ਸਮਰਥਨ ਭਾਰਤ ਸਰਕਾਰ ਨੂੰ ਮਿਲਿਆ ਸੀ।

 

ਇਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ਉਤੇ ਹਿੰਦੁਸਤਾਨ ਟਾਈਮਜ਼ ਨੂੰ ਦੱਸਿਆ ਕਿ ਜੇਕਰ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਦਿੱਤਾ ਜਾਂਦਾ ਹੈ ਤਾਂ ਇਹ ਮੌਤ ਦੀ ਚੇਤਾਵਨੀ ਹੋਵੇਗੀ। ਪੁਲਵਾਮਾ ਹਮਲੇ ਦੇ ਬਾਅਦ ਯੂਐਨ ਵਿਚ ਅਮਰੀਕਾ, ਫਰਾਂਸ ਅਤੇ ਯੂਕੇ ਦੀ ਅਗਵਾਈ ਵਿਚ ਮਸੂਦ ਨੂੰ ਵਿਸ਼ਵ ਅੱਤਵਾਦੀ ਐਲਾਨਣ ਦੀ ਮੰਗ ਕੀਤੀ ਗਈ ਸੀ, ਪ੍ਰੰਤੂ ਚੀਨ ਇਸਦਾ ਬਆਅ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅਮਰੀਕਾ, ਬ੍ਰਿਟੇਨ ਅਤੇ ਫਰਾਂਸ  ਵੱਲੋਂ 13 ਮਾਰਚ ਨੂੰ ਰੱਖੇ ਗਏ ਪ੍ਰਸਤਾਵ ਉਤੇ ਚੀਨ ਦੇ ਤਕਨੀਕੀ ਪਕੜ ਹਟਾਉਣ ਦੀ ਉਮੀਦ ਹੈ। ਉਥੇ ਹੋਰ ਸਾਰੇ ਸੁਰੱਖਿਆ ਪਰਿਸ਼ਦ ਦੇ ਮੈਂਬਰਾਂ ਨੇ ਇਸ ਕਦਮ ਨੂੰ ਮਨਜੂਰੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਚੀਨ ਨੇ ਬੀਤੇ 17 ਅਪ੍ਰੈਲ ਨੂੰ ਇਨ੍ਹਾਂ ਖਬਰਾਂ ਨੂ ਰੱਦ ਕਰ ਦਿੱਤਾ ਸੀ ਕਿ ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੇ ਪਾਕਿ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਸਰਗਨਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਉਤੇ ਸੰਯੁਕਤ ਰਾਸ਼ਟਰ ਵਿਚ ਲਗਾਈ ਗਈ ਤਕਨੀਕੀ ਰੋਕ ਨੂੰ ਹਟਾਉਣ ਲਈ 23 ਅਪ੍ਰੈਲ ਤੱਕ ਦੀ ਸਮਾਂ ਸੀਮਾ ਦਿੱਤੀ। ਚੀਨ ਨੇ ਦਾਅਵਾ ਕੀਤਾ ਕਿ ਇਹ ਇਕ ਪੇਚਿਦਾ ਮਾਮਲਾ ਹੈ ਅਤੇ ਇਹ ਹਲ ਹੋਣ ਦੀ ਦਿਸ਼ਾ ਵਿਚ ਵਧ ਰਿਹਾ ਹੈ।

 

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਬਾਅਦ, ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ 1267 ਅਲਕਾਇਦਾ ਪਾਬੰਦੀ ਕਮੇਟੀ ਵਿਚ ਫਰਾਂਸ, ਬ੍ਰਿਟੇਨ ਅਤੇ ਅਮਰੀਕਾ ਅਜਹਰ ਉਤੇ ਪਾਬੰਦੀ ਲਗਾਉਣ ਲਈ ਨਵਾਂ ਪ੍ਰਸਤਾਵ ਲੈ ਕੇ ਆਏ ਸਨ। ਬਹਰਹਾਲ, ਚੀਨ ਨੇ ਪ੍ਰਸਤਾਵ ਉਤੇ ‘ਤਕਨੀਕੀ ਰੋਕ’ ਗਲਾ ਦਿੱਤੀ ਸੀ।

 

ਇਸ ਤੋਂ ਬਾਅਦ ਅਮਰੀਕਾ ਨੇ ਬ੍ਰਿਟੇਨ ਅਤੇ ਫਰਾਂਸ ਦੇ ਸਮਰਥਨ ਨਾਲ ਸਿੱਧੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਅਜਹਰ ਨੂੰ ਕਾਲੀ ਸੂਚੀ ਵਿਚ ਪਾਉਣ ਲਈ ਪ੍ਰਸਤਾਵ ਲੈ ਕੇ ਆਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Narendra Modi government would be major diplomatic victory Masood Azhar likely designation as a global terrorist