ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਤੇ ਸਪੇਨ ’ਚ ਕੋਰੋਨਾ ਵਾਇਰਸ ਕਾਰਨ ‘ਨੈਸ਼ਨਲ ਐਮਰਜੈਂਸੀ’ ਐਲਾਨੀ

ਅਮਰੀਕਾ ਤੇ ਸਪੇਨ ’ਚ ਕੋਰੋਨਾ ਵਾਇਰਸ ਕਾਰਨ ‘ਨੈਸ਼ਨਲ ਐਮਰਜੈਂਸੀ’ ਐਲਾਨੀ

ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਸੰਕਟ ਨੁੰ ਵੇਖਦਿਆਂ ਰਾਸ਼ਟਰੀ ਪੱਧਰ ’ਤੇ ਭਾਵ ਸਮੁੱਚੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਅਮਰੀਕੀ ਸਰਕਾਰ ਨੇ ਇਸ ਸੰਕਟ ਨਾਲ ਨਿਪਟਣ ਲਈ ਕੀਤੇ ਜਾ ਰਹੇ ਜਤਨਾਂ ਅਧੀਨ 50 ਅਰਬ ਅਮਰੀਕੀ ਡਾਲਰ ਦਾ ਰਾਸ਼ਟਰੀ ਫ਼ੰਡ ਵੀ ਜਾਰੀ ਕੀਤਾ ਹੈ। ਉੱਧਰ ਦੇਰ ਰਾਤੀਂ ਸਪੇਨ ਨੇ ਵੀ ਕੌਮੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

 

 

ਅਮਰੀਕੀ ਰਾਸ਼ਟਰਪਤੀ ਸ੍ਰੀ ਟਰੰਪ ਨੇ ਭਾਰਤੀ ਸਮੇਂ ਮੁਤਾਬਕ ਸ਼ੁੱਕਰਵਾਰ–ਸਨਿੱਚਰਵਾਰ ਦੀ ਰਾਤ ਨੂੰ ਇੱਕ ਵਜੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਆਪਣੇ ਦੇਸ਼ ਵਿੱਚ ‘ਕੌਮੀ ਹੰਗਾਮੀ ਹਾਲਾਤ’ (ਨੈਸ਼ਨਲ ਐਮਰਜੈਂਸੀ) ਦਾ ਐਲਾਨ ਕੀਤਾ।

 

 

ਅਮਰੀਕਾ ’ਚ ਦੋਵੇਂ ਪ੍ਰਮੁੱਖ ਪਾਰਟੀਆਂ ਰੀਪਬਲਿਕਨ ਤੇ ਡੈਮੋਕਰੈਟਿਕ ਦੀ ਆਲੋਚਨਾ ਝੱਲ ਰਹੇ ਟਰੰਪ ਪ੍ਰਸ਼ਾਸਨ ਨੇ ਹੰਗਾਮੀ ਹਾਲਾਤ ਅਧੀਨ ਇਸ ਬੀਮਾਰੀ ਨਾਲ ਨਿਪਟਣ ਲਈ ਕਈ ਕਦਮਾਂ ਦਾ ਐਲਾਨ ਕੀਤਾ ਹੈ ਤੇ ਜਾਂਚ ਦੀ ਉਪਲਬਧਤਾ ਯਕੀਨੀ ਬਣਾਈ ਹੈ।

 

 

ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਇਸ ਮਾਮਲੇ ’ਚ ਜਾਂਚ–ਸਹੂਲਤਾਂ ਲਈ ਨਿਜੀ ਖੇਤਰ ਨੂੰ ਵੀ ਸ਼ਾਮਲ ਕਰੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੋਰੋਨਾ ਵਾਇਰਸ ਦੀ ਲਾਗ ਲੱਗਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ ਪਰ ਇਸ ਨੂੰ ਪ੍ਰਸ਼ਾਸਨ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ ਤੇ ਇਸ ਨਾਲ ਨਿਪਟਣ ਦੇ ਹਰ ਸੰਭਵ ਉਪਾਅ ਜਾਰੀ ਹਨ।

 

 

ਕੱਲ੍ਹ ਹੀ ਅਮਰੀਕਾ ’ਚ ਸਾਰੇ ਵਿਦਿਅਕ ਅਦਾਰੇ ਤੇ ਜਨਤਕ ਸਥਾਨ ਵੀ ਬੰਦ ਕਰ ਦਿੱਤੇ ਗਏ ਹਨ।

 

 

ਦੁਨੀਆ ਭਰ ’ਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਚਿੰਤਾ ਪਾਈ ਜਾ ਰਹੀ ਹੈ। ਇਸ ਕਾਰਨ ਮੁੱਖ ਪ੍ਰੋਗਰਾਮ ਰੱਦ ਕੀਤੇ ਜਾ ਰਹੇ ਹਨ ਤੇ ਜ਼ਿਆਦਾਤਰ ਜਨਤਕ ਸਥਾਨ ਵੀ ਬੰਦ ਹੋ ਰਹੇ ਹਨ। ਉੱਧਰ ਜੀ–7 ਦੇਸ਼ਾਂ ਦੇ ਆਗੂਆਂ ਨੇ ਇਸ ਸੰਕਟ ਉੱਤੇ ਮੀਟਿੰਗ ਕਰਨ ਦਾ ਆਯੋਜਨ ਕੀਤਾ ਹੈ।

 

 

ਉੱਧਰ ਵਿਸ਼ਵ ਸਿਹਤ ਸੰਗਠਨ (WHO) ਨੇ ਚੇਤਾਵਨੀ ਦਿੱਤੀ ਹੈ ਕਿ ਹੁਣ ਯੂਰੋਪ ਮਹਾਂਮਾਰੀ ਦਾ ਕੇਂਦਰ ਬਣ ਚੁੱਕਾ ਹੈ ਤੇ ਯੂਰੋਪੀਅਨ ਯੂਨੀਅਨ ਦੇ ਜ਼ਿਆਦਾਤਰ ਦੇਸ਼ਾਂ ਨੇ ਇਸ ਉੱਤੇ ਕਾਰਵਾਈ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:National Emergency declared in US and Spain due to Corona Virus