ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਨਵਾਜ ਦੀ ਪਾਰਟੀ ਅਗਲੇ ਸਾਲ ਪਾਕਿਸਤਾਨ 'ਚ ਚੋਣ ਚਾਹੁੰਦੀ ਹੈ'

ਪਾਕਿਸਤਾਨ ਮੁਸਲਿਮ ਲੀਗ (ਨਵਾਜ) ਨੇਤਾ ਅਹਿਸਾਨ ਇਕਬਾਲ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਦੇਸ਼ ਵਿੱਚ ਤਾਜ਼ਾ ਚੋਣ ਕਰਵਾਉਣੀ ਚਾਹੁੰਦੀ ਹੈ। ਪਾਰਟੀ ਦੀ ਸੰਸਦੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਸ੍ਰੀ ਇਕਬਾਲ ਨੇ ਕਿਹਾ ਕਿ ਅਗਲੇ ਸਾਲ ਨਿਰਪੱਖ ਚੋਣ ਕਰਵਾਉਣ ਲਈ ਰਾਸ਼ਟਰੀ ਪੱਧਰ 'ਤੇ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ।

 

ਉਨ੍ਹਾਂ ਕਿਹਾ ਕਿ ਦੇਸ਼ ਦੇ ਚੋਣ ਕਮਿਸ਼ਨ ਨੂੰ ਸਾਰੇ ਰਾਜੀਨਿਤਕ ਦਲਾਂ ਨਾਲ ਵਿਚਾਰ -ਵਟਾਂਦਰੇ ਕਰ ਚੋਣ ਪੱਕੀਆਂ ਕਰਵਾਉਣ ਲਈ ਇੱਕ ਮਜ਼ਬੂਤ ਤੰਤਰ ਸਥਾਪਤ ਕਰਨਾ ਚਾਹੀਦਾ ਹੈ।

 

 

ਅਹਿਸਾਨ ਨੇ ਕਿਹਾ ਕਿ ਪਾਟੀ ਦੀ ਮੀਟਿੰਗ ਵਿੱਚ ਸਰਕਾਰ ਵਿਰੁਧ ਚੱਲ ਰਹੇ ਵਿਰੋਧ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰ ਦੇ ਵਿਰੋਧ ਵਿੱਚ ਵਿਰੋਧੀ ਦਲਾਂ ਦੀ ਮੁਹਿੰਮ ਦੇ ਪ੍ਰਭਾਵਾਂ ਉੱਤੇ ਵੀ ਵਿਚਾਰ ਕੀਤੀ ਗਈ। 

 

ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਪਾਰਟੀ ਨੇ ਦੇਸ਼ ਭਰ ਵਿੱਚ ਮੈਂਬਰਸ਼ਿਪ ਮੁਹਿੰਮ ਚਲਾਉਣ ਦਾ ਵੀ ਫ਼ੈਸਲਾ ਕੀਤਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nawaz sharif party wants elections in Pakistan next year