ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਸ਼ਮੀਰ ਮੁੱਦੇ ’ਤੇ ਅਮਰੀਕੀ ਵਿਚੋਲਗੀ ਦੀ ਲੋੜ ਨਹੀਂ: ਭਾਰਤ

ਕਸ਼ਮੀਰ ਮੁੱਦੇ ’ਤੇ ਅਮਰੀਕੀ ਵਿਚੋਲਗੀ ਦੀ ਲੋੜ ਨਹੀਂ: ਭਾਰਤ

ਇਮਰਾਨ ਖ਼ਾਨ ਨਾਲ ਮੀਟਿੰਗ ਪਿੱਛੋਂ ਟਰੰਪ ਨੇ ਭਾਰਤ ਨੂੰ ਕੀਤੀ ਸੀ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਦੀ ਪੇਸ਼ਕਸ਼

 

 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾਂ ਸ੍ਰੀ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ, ਜਿੱਥੇ ਦੋਵੇਂ ਆਗੂਆਂ ਨੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ।

 

 

ਇਸ ਦੌਰਾਨ ਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਉਸ ਹੈਰਾਨਕੁੰਨ ਦਾਅਵੇ ਤੋਂ ਇਨਕਾਰ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਬਾਰੇ ਵਿਚੋਲਗੀ ਕਰਨ ਲਈ ਕਿਹਾ ਹੈ।

 

 

ਭਾਰਤੀ ਵਿਦੇਸ਼ ਮੰਤਰਾਲੇ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਮੁੱਢੋਂ ਰੱਦ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਦੀ ਗੱਲ ਆਖੀ ਸੀ।

 

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਕ ਟਵੀਟ ’ਚ ਕਿਹਾ ਕਿ – ‘ਅਸੀਂ ਮੀਡੀਆ ’ਚ ਆਏ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਸੁਣਿਆ ਹੈ; ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਤੇ ਪਾਕਿਸਤਾਨ ਵੱਲੋਂ ਅਜਿਹੀ ਬੇਨਤੀ ਕੀਤੀ ਜਾਂਦੀ ਹੈ, ਤਾਂ ਉਹ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਲਈ ਤਿਆਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੋਨਾਲਡ ਟਰੰਪ ਅਜਿਹੀ ਕੋਈ ਬੇਨਤੀ ਨਹੀਂ ਕੀਤੀ ਗਈ।

 

 

ਇੱਕ ਹੋਰ ਟਵੀਟ ’ਚ ਉਨ੍ਹਾਂ ਕਿਹਾ ਕਿ ਭਾਰਤ ਆਪਣੇ ਉਸ ਵਿਚਾਰ ਉੱਤੇ ਦ੍ਰਿੜ੍ਹ ਹੈ ਕਿ ਸਾਰੇ ਵਿਵਾਦਗ੍ਰਸਤ ਮੁੱਦਿਆਂ ਨੂੰ ਲੈ ਕੇ ਪਾਕਿਸਤਾਨ ਨਾਲ ਸਿਰਫ਼ ਦੁਵੱਲੇ ਪੱਧਰ ਉੱਤੇ ਹੀ ਗੱਲਬਾਤ ਹੋਵੇਗੀ।

 

 

ਸ੍ਰੀ ਰਵੀਸ਼ ਕੁਮਾਰ ਨੇ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਹੋਣ ਦੀ ਪਹਿਲੀ ਸ਼ਰਤ ਇਹ ਹੈ ਕਿ ਸਰਹੱਦ ਪਾਰ ਤੋਂ ਅੱਤਵਾਦ ਖ਼ਤਮ ਹੋਵੇ। ਸ਼ਿਮਲਾ ਸਮਝੌਤਾ ਤੇ ਲਾਹੌਰ ਐਲਾਨਨਾਮੇ ਦੇ ਆਧਾਰ ਉੱਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਸਾਰੇ ਮੁੱਦੇ ਦੁਵੱਲੇ ਆਧਾਰ ਉੱਤੇ ਹੱਲ ਹੋਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No need of US mediation on Kashmir issue says India