ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਅਜੇ ਕੋਈ ਗੱਲ ਨਹੀਂ ਹੋਈ- ਪਾਕਿਸਤਾਨ

ਨਵਜੋਤ ਸਿੰਘ ਸਿੱਧੂ

ਪੰਜਾਬ ਸਰਕਾਰ ਵਿੱਚ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਾਅਵੇ ਕਿ ਪਾਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਕੋਰੀਡੋਰ ਨੂੰ ਭਾਰਤੀਆਂ ਲਈ ਖੋਲ੍ਹਣ ਲਈ ਤਿਆਰ ਹੈ ਦੇ ਉਲਟ ਬਿਆਨ ਜਾਰੀ ਕੀਤਾ ਹੈ।

 

 ਗੁਆਂਢੀ ਦੇਸ਼ ਪਾਕਿਸਤਾਨ ਨੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਕਦਮ ਚੁੱਕਣ ਬਾਰੇ ਚਰਚਾ ਨਹੀਂ ਕੀਤੀ ਗਈ। ਪਾਕਿਸਤਾਨ ਨੇ ਕਿਹਾ ਕਿ ਇਸ ਮੁੱਦੇ 'ਤੇ ਅਜੇ ਭਾਰਤ ਨਾਲ ਕੋਈ ਰਸਮੀ ਸੰਚਾਰ ਨਹੀਂ ਹੋਇਆ ਹੈ। ਹਾਲਾਂਕਿ, ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜ਼ੋਰ ਦੇ ਕੇ ਕਿਹਾ ਕਿ ਇਸਲਾਮਾਬਾਦ  ਇਸ ਮੁੱਦੇ ਬਾਰੇ ਸਕਾਰਾਤਮਕ ਰਵੱਈਆ ਰੱਖਦਾ ਹੈ।

 

ਪਾਕਿਸਤਾਨੀ ਸਰਕਾਰ ਦੀ ਇਹ ਮਹੱਤਵਪੂਰਨ ਟਿੱਪਣੀ ਉਦੋਂ ਆਈ ਹੈ ਜਦੋਂ ਸਿੱਧੂ ਦੇ ਪਾਕਿ  ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਹੁੰ-ਚੁੱਕ ਸਮਾਗਮ ਵਿੱਚ ਹਾਜ਼ਰ ਹੋਣ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦਾ ਰਸਤਾ ਸ਼ਰਧਾਲੂਆਂ ਲਈ ਖੋਲ੍ਹ ਦੇਣ ਲਈ ਤਿਆਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:no talks with india yet over kartarpur corridor says pakistan