ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੁਨੀਆ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 20 ਲੱਖ ਪਾਰ, 1 ਲੱਖ 28 ਹਜ਼ਾਰ ਮੌਤਾਂ

ਦੁਨੀਆ ਭਰ ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ ਆਧਿਕਾਰਿਕ ਤੌਰ 'ਤੇ 20 ਮਿਲੀਅਨ ਨੂੰ ਪਾਰ ਕਰ ਗਈ ਹੈ। ਏਐਫਪੀ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਅੰਤਰਰਾਸ਼ਟਰੀ ਸਮੇਂ ਦੇ 10 ਵਜੇ ਤੱਕ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਅੰਕੜਿਆਂ ਦੇ ਅਧਾਰ ਤੇ ਦਿੱਤੀ। ਇਸ ਦੇ ਅਨੁਸਾਰ ਦੁਨੀਆ ਭਰ ਵਿੱਚ ਸੰਕਰਮਿਤ ਹੋਣ ਦੀ ਕੁੱਲ ਸੰਖਿਆ 20,00,984 ਹੈ ਜਿਸ ਵਿੱਚੋਂ 1,28,071 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਤ ਯੂਰਪ ਮਹਾਂਦੀਪ ਹੈ। ਜਿਥੇ 85,271 ਮੌਤਾਂ ਹੋ ਚੁੱਕੀਆਂ ਹਨ। ਉਥੇ ਹੀ ਇਹ ਲਾਗ ਅਮਰੀਕਾ ਵਿਚ ਸਭ ਤੋਂ ਤੇਜ਼ੀ ਨਾਲ ਫੈਲੀ ਹੈ ਤੇ ਅਮਰੀਕਾ ਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 6,09,240 ਤੱਕ ਪਹੁੰਚ ਗਈ ਹੈ, ਜਿਨ੍ਹਾਂ ਚੋਂ 26,033 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

ਏਐਫਪੀ ਨੇ ਸਿਰਫ ਰਾਸ਼ਟਰੀ ਸਰਕਾਰਾਂ ਅਤੇ ਵਿਸ਼ਵ ਸਿਹਤ ਸੰਗਠਨ ਤੋਂ ਪ੍ਰਾਪਤ ਅੰਕੜਿਆਂ ਦੀ ਹੀ ਵਰਤੋਂ ਕੀਤੀ ਹੈ, ਜੋ ਕਿ ਸੰਭਵ ਹੈ ਅਸਲ ਲਾਗ ਦਾ ਇਕ ਹਿੱਸਾ ਹੈ ਕਿਉਂਕਿ ਬਹੁਤ ਸਾਰੇ ਦੇਸ਼ ਸਿਰਫ ਸਭ ਤੋਂ ਗੰਭੀਰ ਮਾਮਲਿਆਂ ਦੀ ਜਾਂਚ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Number of corona patients in the world crosses 20 lakhs 1 lakh 28 thousand deaths