ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਵਿਦੇਸ਼ ਮੰਤਰੀ ਨੇ ਕਸ਼ਮੀਰ ਮੁੱਦੇ ‘ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਹ ਕਿਹਾ


ਸੋਮਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਕਸ਼ਮੀਰ 'ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਦਾ ਇਸ ਮੁੱਦੇ 'ਤੇ ਇਕਜੁਟ ਸਟੈਂਡ ਹੋਣਾ ਚਾਹੀਦਾ ਹੈ। ਕੁਰੈਸ਼ੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ੱਫਰਾਬਾਦ ਵਿੱਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ ਜਿਥੇ ਉਨ੍ਹਾਂ ਨੇ ਈਦ ਉਲ ਅਜ਼ਹਾ ਮਨਾਇਆ ਅਤੇ ਸ਼ਰਨਾਰਥੀ ਕੈਂਪ ਦਾ ਦੌਰਾ ਵੀ ਕੀਤਾ।

 

ਉਨ੍ਹਾਂ ਕਿਹਾ ਕਿ ਪੂਰਾ "ਪਾਕਿਸਤਾਨ ਦੇਸ਼ ਅਤੇ ਰਾਜਨੀਤਿਕ ਲੀਡਰਸ਼ਿਪ ਕਸ਼ਮੀਰ ਮੁੱਦੇ 'ਤੇ ਇਕਜੁਟ ਹੈ ਅਤੇ 14 ਅਗਸਤ ਨੂੰ ਕਸ਼ਮੀਰੀਆਂ ਦੇ ਸਮਰੱਥਨ ਵਿਚ ਆਵਾਜ਼ ਬੁਲੰਦ ਕੀਤੀ ਜਾਵੇਗੀ।

 

ਭਾਰਤ ਵੱਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਖ਼ਤਮ ਕਰਨ ਅਤੇ ਦੋ ਸੂਬਿਆਂ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਤੋਂ ਬਾਅਦ ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਇਹ 14 ਅਗਸਤ ਨੂੰ “ਕਸ਼ਮੀਰ ਏਕਤਾ ਦਿਵਸ” ਅਤੇ 15 ਅਗਸਤ ਨੂੰ 'ਕਾਲਾ ਦਿਵਸ' ਵਜੋਂ ਮਨਾਇਆ ਜਾਵੇਗਾ।

 

ਕੁਰੈਸ਼ੀ ਨੇ ਪਾਕਿਸਤਾਨ ਵਿੱਚ ਰਾਜਨੀਤਿਕ ਪਾਰਟੀਆਂ ਵਿਚਾਲੇ ਕਸ਼ਮੀਰ ਪ੍ਰਤੀ ਏਕਤਾ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਇਸ ਮੁੱਦੇ 'ਤੇ ਰਾਜਨੀਤੀ ਨਾਲ ਇਸ ਉਦੇਸ਼ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਪਾਕਿਸਤਾਨ ਦੀਆਂ ਰਾਜਨੀਤਿਕ ਪਾਰਟੀਆਂ ਨੂੰ ਕਸ਼ਮੀਰ ਮੁੱਦੇ 'ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਕਿਸਤਾਨ ਦਾ ਇਸ ਮੁੱਦੇ 'ਤੇ ਇਕਜੁਟ ਸਟੈਂਡ ਹੋਣਾ ਚਾਹੀਦਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On Jammu Kashmir Pakistan foreign minister says all political parties should come together