ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ 'ਚ ਫਾਇਰਿੰਗ: ਐਟਲਾਂਟਾ ਮਾਲ 'ਚ ਗੋਲੀਬਾਰੀ 'ਚ ਇਕ ਵਿਅਕਤੀ ਜ਼ਖ਼ਮੀ


ਸ਼ਨਿਚਰਵਾਰ ਨੂੰ ਐਟਲਾਂਟਾ ਦੀ ਕੰਬਰਲੈਂਡ ਮਾਲ ਫੂਡ ਕੋਰਟ ਵਿੱਚ ਗੋਲੀਬਾਰੀ ਵਿੱਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਤੋਂ ਬਾਅਦ ਹਫੜਾ-ਦਫੜੀ ਮਚ ਗਈ।

 

ਕੋਬ ਕਾਊਂਟੀ ਪੁਲਿਸ ਵਿਭਾਗ ਨੇ ਕਿਹਾ ਕਿ ਸ਼ੱਕੀ ਹਮਲਾਵਰ ਨੇ ਕਿਸੇ ਗੱਲ ਉੱਤੇ ਬਹਿਸ ਕਰਨ ਤੋਂ ਬਾਅਦ ਇੱਕ ਹੋਰ ਵਿਅਕਤੀ ਉੱਤੇ ਗੋਲੀਆਂ ਚਲਾ ਦਿੱਤੀਆਂ। ਸ਼ੱਕੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ।

 

ਪੁਲਿਸ ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦਾ ਹਸਪਤਾਲ ਵਿੱਚ ਆਪ੍ਰੇਸ਼ਨ ਚੱਲ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ।

 

ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਹ ਦੋ ਲੋਕਾਂ ਵਿਚਾਲੇ ਵਿਵਾਦ ਦਾ ਮਾਮਲਾ ਹੈ ਅਤੇ ਇਸ ਨੂੰ ਫਾਇਰਿੰਗ ਦੇ ਹੋਰ ਮਾਮਲਿਆਂ ਵਾਂਗ ਨਹੀਂ ਵੇਖਿਆ ਜਾਣਾ ਚਾਹੀਦਾ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One person injured in shootout in Atlanta Mall