ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਆਰਮੀ ਚੀਫ਼ ਬਾਜਵਾ ਦੇ ਕਾਰਜਕਾਲ 'ਚ 3 ਸਾਲ ਦਾ ਵਾਧਾ

ਜੰਮੂ ਕਸ਼ਮੀਰ ਬਾਰੇ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਾਹੌਲ ਗਰਮ ਹੈ। ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਭਾਰਤ ਨਾਲ ਤਣਾਅ ਵਿਚਕਾਰ, ਪਾਕਿਸਤਾਨ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ ਅਤੇ ਆਪਣੇ ਆਰਮੀ ਚੀਫ਼ ਜਨਰਲ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਹੈ।

 

ਕਸ਼ਮੀਰ ਅਤੇ ਪੀਓਕੇ ਉੱਤੇ  ਭਾਰਤ ਦੀ ਰਣਨੀਤੀ ਤੋਂ ਘਬਰਾਏ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੇ ਆਰਮੀ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲਾਂ ਲਈ ਵਧਾ ਦਿੱਤਾ ਹੈ।

 

ਮੰਨਿਆ ਜਾਂਦਾ ਹੈ ਕਿ ਇਮਰਾਨ ਖ਼ਾਨ ਨੇ ਬਾਜਵਾ ਦੇ ਕਾਰਜਕਾਲ ਨੂੰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸੁਰੱਖਿਆ ਹਾਲਤਾਂ ਨੂੰ ਧਿਆਨ ਵਿਚ ਰੱਖਦਿਆਂ ਇਮਰਾਨ ਖ਼ਾਨ ਨੇ ਇਹ ਕਦਮ ਚੁੱਕਿਆ ਹੈ। ਦੱਸ ਦਈਏ ਕਿ ਜਨਰਲ ਬਾਜਵਾ ਦਾ ਤਿੰਨ ਸਾਲ ਦਾ ਕਾਰਜਕਾਲ ਨਵੰਬਰ ਵਿੱਚ ਖ਼ਤਮ ਹੋਣਾ ਸੀ।

 

ਇਮਰਾਨ ਖ਼ਾਨ ਨੇ ਇਕ ਆਦੇਸ਼ ਜਾਰੀ ਕੀਤਾ ਹੈ, ਜਿਸ ਅਨੁਸਾਰ, ਜਨਰਲ ਕਮਰ ਜਾਵੇਦ ਬਾਜਵਾ ਨੂੰ ਮੌਜੂਦਾ ਕਾਰਜਕਾਲ ਪੂਰਾ ਹੋਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਰ ਸੈਨਾ ਮੁਖੀ ਵਜੋਂ ਨਿਯੁਕਤ ਕੀਤਾ ਹੈ। ਇਹ ਫ਼ੈਸਲਾ ਖੇਤਰੀ ਸੁਰੱਖਿਆ ਵਾਤਾਵਰਣ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

 

ਜਨਰਲ ਕਮਰ ਜਾਵੇਦ ਬਾਜਵਾ ਨੂੰ ਪਹਿਲੀ ਵਾਰ ਸਾਲ 2016 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਨਿਯੁਕਤ ਕੀਤਾ ਸੀ। ਤੁਹਾਨੂੰ ਦੱਸ ਦਈਏ ਕਿ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਕ ਬਿਆਨ ਦੇ ਕੇ ਪਾਕਿਸਤਾਨ ਨੂੰ ਸਹਿਮ ਦਿੱਤਾ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਹੁਣ ਪਾਕਿਸਤਾਨ ਨਾਲ ਗੱਲ ਸਿਰਫ਼ ਪੀਓਕੇ ‘ਤੇ ਹੋਵੇਗੀ।


ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਨੇ ਇਸ ਬਿਆਨ ਤੋਂ ਸਹਿਮ ਗਿਆ ਹੈ, ਕਿਉਂਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਸ ਬਿਆਨ ਦੇ ਆਉਂਦੇ ਹੀ ਇਸ ਦੀ ਨਿਖੇਧੀ ਕੀਤੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak Army Chief Qamar Javed Bajwa gets 3 year extension amid tension with India