ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਾਕਿਸਤਾਨ ਸਰਕਾਰ ਵੱਲੋਂ ਮਸੂਦ ਅਜ਼ਹਰ ਦੇ ਭਰਾ ਸਣੇ 43 ਹੋਰ ‘ਅੱਤਵਾਦੀ’ ਗ੍ਰਿਫ਼ਤਾਰ

​​​​​​​ਪਾਕਿਸਤਾਨ ਸਰਕਾਰ ਵੱਲੋਂ ਮਸੂਦ ਅਜ਼ਹਰ ਦੇ ਭਰਾ ਸਣੇ 43 ਹੋਰ ‘ਅੱਤਵਾਦੀ’ ਗ੍ਰਿਫ਼ਤਾਰ

ਦਹਿਸ਼ਤਗਰਦ ਮਸੂਦ ਅਜ਼ਹਰ ਦੇ ਭਰਾ ਅਬਦੁਲ ਰਊਫ਼ ਅਸਗ਼ਰ ਤੇ ਪਾਬੰਦੀਸ਼ੁਦਾ ਜੱਥੇਬੰਦੀਆਂ ਨਾਲ ਸਬੰਧਤ 43 ਹੋਰਨਾਂ ਨੂੰ ਪਾਕਿਸਤਾਨ ਸਰਕਾਰ ਨੇ ਅੱਜ ਹਿਰਾਸਤ ’ਚ ਲੈ ਲਿਆ। ਇਹ ਜਾਣਕਾਰੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦਿੱਤੀ। ਇਨ੍ਹਾਂ ਸਭਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਹੁਕਮ ਅੱਜ ਮੰਗਲਵਾਰ ਨੂੰ ਹੀ ਜਾਰੀ ਕੀਤੇ ਗਏ। ਇਸ ਤੋਂ ਪਹਿਲਾਂ ਇੱਕ ਉੱਚ–ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੂਬਾ ਸਰਕਾਰਾਂ ਦੇ ਅਧਿਕਾਰੀ ਵੀ ਸ਼ਾਮਲ ਹੋਏ ਤੇ ਉਸੇ ਵਿੱਚ ਇਸ ਕਾਰਵਾਈ ਬਾਰੇ ਫ਼ੈਸਲਾ ਹੋਇਆ।

 

 

ਰਾਸ਼ਟਰੀ ਸੁਰੱਖਿਆ ਕਮੇਟੀ (NSC) ਨੇ ਆਪਣੀ ਮੀਟਿੰਗ ਵਿੱਚ ਜਾਂਚ ਲਈ ਅਜਿਹੀਆਂ ਹਿਰਾਸਤਾਂ ਦੀ ਲੋੜ ਮਹਿਸੂਸ ਕੀਤੀ। ਅਜਿਹੇ ਸਾਰੇ ਅਨਸਰਾਂ ਵਿਰੁੱਧ ਤੇਜ਼ੀ ਨਾਲ ਲੋੜੀਂਦੀ ਕਾਰਵਾਈ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ।

 

 

ਚੇਤੇ ਰਹੇ ਕਿ ਬੀਤੀ 26 ਫ਼ਰਵਰੀ ਨੂੰ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਜੈਸ਼–ਏ–ਮੁਹੰਮਦ ਦੇ ਦਹਿਸ਼ਤਗਰਦ ਸਿਖਲਾਈ ਕੈਂਪਾਂ ਉੱਤੇ ਹਵਾਈ ਹਮਲੇ ਕੀਤੇ ਸਨ। ਉਸ ਤੋਂ ਬਾਅਦ ਅਮਰੀਕਾ ਸਮੇਤ ਹੋਰ ਵੀ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਦੀ ਹਮਾਇਤ ਕਰਦਿਆਂ ਪਾਕਿਸਤਾਨ ਨੂੰ ਦਹਿਸ਼ਤਗਰਦਾਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਦਬਾਅ ਪਾਇਆ। ਉਸੇ ਦਬਾਅ ਦੇ ਚੱਲਦਿਆਂ ਅੱਜ ਪਾਕਿਸਤਾਨ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

 

 

ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ਹਿਰਯਾਰ ਅਫ਼ਰੀਦੀ ਨੇ ਹਿਰਾਸਤ ਵਿੱਚ ਲਏ ਵਿਅਕਤੀਆਂ ਦੇ ਨਾਂਅ ਜੱਗ–ਜ਼ਾਹਿਰ ਕਰਨ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕਿਹਾ ਕਿ ਹਿਰਾਸਤ ਵਿੱਚ ਲਏ ਵਿਅਕਤੀਆਂ ਦੀ ਪਹਿਲਾਂ ਜਾਂਚ ਹੋਵੇਗੀ ਤੇ ਇਹ ਪਤਾ ਲਾਇਆ ਜਾਵੇਗੀ ਕਿ ਕੀ ਉਹ ਅਸਲ ਵਿੱਚ ਦਹਿਸ਼ਤਗਰਦ ਗਤੀਵਿਧੀਆਂ ਵਿੱਚ ਸ਼ਾਮਲ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਅਗਲੇ ਦੋ ਹਫ਼ਤੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਜਾਂ ਜੱਥੇਬੰਦੀ ਦੇ ਦਹਿਸ਼ਤਗਰਦ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਉਸ ਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak Govt arrested brother of Masood Azhar and 43 others