ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ : ਪਾਕਿ ਵੱਲੋਂ ਨੀਂਹ ਪੱਥਰ ਰੱਖਣ ਮੌਕੇ ਸਿੱਧੂ ਨੂੰ ਬੁਲਾਵਾ

ਕਰਤਾਰਪੁਰ ਲਾਂਘਾ : ਪਾਕਿ ਵੱਲੋਂ ਨੀਂਹ ਪੱਥਰ ਰੱਖਣ ਮੌਕੇ ਸਿੱਧੂ ਨੂੰ ਬੁਲਾਵਾ

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ 28 ਨਵੰਬਰ ਦਾ ਐਲਾਨ ਕੀਤਾ ਗਿਆ ਹੈ। ਇਸਦਾ ਨੀਂਹ ਪੱਥਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਰੱਖਿਆ ਜਾਵੇਗਾ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਮਿੱਤਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਸ ਸਮਾਗਮ `ਚ ਸ਼ਾਮਲ ਹੋਣ ਲਈ ਬੁਲਾਵਾ ਭੇਜਿਆ ਹੈ।

 

ਜਿ਼ਕਰਯੋਗ ਹੈ ਕਿ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਹੁੰ ਚੁੱਕੀ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਬੁਲਾਇਆ ਸੀ। ਇਸ ਤੋਂ ਬਾਅਦ ਕਰਤਾਰਪੁਰ ਲਾਂਘਾ ਸੁਰੱਖਿਆਂ `ਚ ਆਇਆ ਸੀ। ਜਿਸ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਬਿਆਨਬਾਜ਼ੀ ਕੀਤੀ ਗਈ। ਜੇਕਰ ਨਵਜੋਤ ਸਿੰਘ ਸਿੱਧੂ ਇਸ ਨੂੰ ਸਵੀਕਾਰ ਸੱਦੇ ਨੂੰ ਸਵੀਕਾਰ ਕਰਦੇ ਹਨ ਤਾਂ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਦੌਰਾ ਹੋਵੇਗਾ। ਪਹਿਲੀ ਫੇਰੀ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁੱਖੀ ਨਾਲ ਗਲਵੱਕੜੀ ਪਾਉਣ ਨੂੰ ਲੈ ਕੇ ਭਾਰਤ `ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਕੀਤੀ ਗਈ ਆਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ ਸੀ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pak : Invite Sidhu to lay foundation stone