ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ

ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ

ਪਾਕਿਸਤਾਨ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ’ਚ ਵੱਡਾ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਆਪਣੇ ਫ਼ੌਜੀ ਕਾਨੂੰਨ ਵਿੱਚ ਸੋਧ ਕਰਨ ਜਾ ਰਿਹਾ ਹੈ। ਜੇ ਇੰਝ ਹੁੰਦਾ ਹੈ, ਤਾਂ ਜਾਧਵ ਨੂੰ ਆਪਣੀ ਗ੍ਰਿਫ਼ਤਾਰੀ ਵਿਰੁੱਧ ਸਿਵਲ ਕੋਰਟ (ਦੀਵਾਨੀ ਅਦਾਲਤ) ’ਚ ਅਪੀਲ ਕਰਨ ਦਾ ਅਧਿਕਾਰ ਮਿਲ ਜਾਵੇਗਾ।

 

 

ਪਾਕਿਸਤਾਨ ਨੇ ਮਾਰਚ 2016 ’ਚ ਭਾਰਤੀ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਸੀ। ਉਸ ਤੋਂ ਬਾਅਦ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਅਪ੍ਰੈਲ 2017 ’ਚ ਕੁਲਭੂਸ਼ਣ ਜਾਧਵ ਨੂੰ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ ਅਧੀਨ ਮੌਤ ਦੀ ਸਜ਼ਾ ਸੁਣਾ ਦਿੱਤੀ ਸੀ।

 

 

ਭਾਰਤ ਨੇ ਇਸ ਦਾ ਵਿਰੋਧ ਕੀਤਾ ਤੇ ਮਾਮਲੇ ਨੂੰ ਹੇਗ ਸਥਿਤ ਕੌਮਾਂਤਰੀ ਅਦਾਲਤ ’ਚ ਉਠਾਇਆ। ਸੁਣਵਾਈ ਤੋਂ ਬਾਅਦ ਭਾਰਤ ਦੀ ਜਿੱਤ ਹੋਈ ਤੇ ਜਾਧਵ ਦੀ ਫਾਂਸੀ ਦੀ ਸਜ਼ਾ ਉੱਤੇ ਰੋਕ ਕਾਇਮ ਰੱਖਣ ਤੇ ਉਨ੍ਹਾਂ ਨੂੰ ਕੂਟਨੀਤਕ ਪਹੁੰਚ ਦੇਣ ਦੀ ਹਦਾਇਤ ਦਿੱਤੀ ਗਈ।

 

 

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਕੌਮਾਂਤਰੀ ਅਦਾਲਤ ਦੇ ਮੁੱਖ ਜੱਜ ਅਬਦੁਲਕਵੀ ਯੂਸਫ਼ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੂੰ ਦੱਸਿਆ ਸੀ ਕਿ ਪਾਕਿਸਤਾਨ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਮਾਮਲੇ ’ਚ ਵੀਐਨਾ ਸੰਧੀ ਅਧੀਨ ਆਪਣੇ ਫ਼ਰਜ਼ਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ 193 ਮੈਂਬਰਾਂ ਵਾਲੀ ਸੰਯੁਕਤ ਰਾਸ਼ਟਰ ਜਨਰਲਅਸੈਂਬਲੀ ਸਾਹਵੇਂ ICJ ਦੀ ਰਿਪੋਰਟ ਪੇਸ਼ ਕੀਤੀ ਸੀ।

 

 

ਯੂਸਫ਼ ਨੇ ਆਪਣੇ 17 ਜੁਲਾਈ ਨੂੰ ਆਏ ਫ਼ੈਸਲੇ ’ਚ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਦੇ ਮੁੱਖ ਜੱਜ ਨੇ ਕਿਹਾ ਸੀ ਕਿ ਪਾਕਿਸਤਾਨ ਨੇ ਸ੍ਰੀ ਜਾਧਵ ਦੇ ਮਾਮਲੇ ’ਚ ਲੋੜੀਂਦੇ ਕਦਮ ਨਹੀਂ ਚੁੱਕੇ। ICJ ਨੇ ਪਾਕਿਸਤਾਨ ਨੂੰ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ’ਤੇ ਮੁੜ ਵਿਚਾਰ ਕਰਨ ਲਈ ਆਖਿਆ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak is changing Army Rule Kulbhushan Jadhav may get relief