ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਨੇ ਕਰਤਾਰਪੁਰ ਸਾਹਿਬ ਸਰਹੱਦ `ਤੇ ਇਮੀਗ੍ਰੇਸ਼ਨ ਸੈਂਟਰ ਖੋਲ੍ਹਿਆ

ਪਾਕਿ ਨੇ ਕਰਤਾਰਪੁਰ ਸਾਹਿਬ ਸਰਹੱਦ `ਤੇ ਇਮੀਗ੍ਰੇਸ਼ਨ ਸੈਂਟਰ ਖੋਲ੍ਹਿਆ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਵਾਲੀ ਥਾਂ `ਤੇ ਸਿੱਖ ਸ਼ਰਧਾਲੂਆਂ ਲਈ ਇੱਕ ਇਮੀਗ੍ਰੇਸ਼ਨ ਸੈਂਟਰ ਸਥਾਪਤ ਕਰ ਦਿੱਤਾ ਹੈ। ਚੇਤੇ ਰਹੇ ਕਿ ਇਹ ਉਹੀ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦੇ 16 ਅੰਤਲੇ ਸਾਲ ਰਹੇ ਸਨ ਅਤੇ ਇਹ ਸਥਾਨ ਅੱਗੇ ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਦੇ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਲੱਗਦਾ ਹੈ। ਇਨ੍ਹਾਂ ਦੋਵੇਂ ਅਸਥਾਨਾਂ `ਤੇ ਲਾਂਘੇ ਦਾ ਨੀਂਹ ਪੱਥਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਆਪੋ-ਆਪਣੇ ਪੱਧਰ `ਤੇ ਰੱਖ ਦਿੱਤਾ ਗਿਆ ਹੈ। ਇਸ ਲਾਂਘੇ ਦੀ ਸ਼ੁਰੂਆਤ ਛੇ ਮਹੀਨਿਆਂ ਅੰਦਰ ਹੋ ਜਾਣ ਦੀ ਆਸ ਹੈ।


ਪਾਕਿਸਤਾਨ ਦੀ ਕੇਂਦਰੀ ਜਾਂਚ ਏਜੰਸੀ ਦੇ ਡਿਪਟੀ ਡਾਇਰੈਕਟਰ ਮੁਫ਼ਾਖ਼ਾਰ ਅਦੀਲ ਨੇ ਕਿਹਾ ਕਿ ਸਰਹੱਦੀ ਲਾਂਘੇ `ਤੇ ਕਿਉਂਕਿ ਦਹਿਸ਼ਤਗਰਦ, ਮਨੁੱਖੀ ਸਮੱਗਲਰ ਤੇ ਨਸਿ਼ਆਂ ਦੇ ਡੀਲਰ ਸਰਗਰਮ ਰਹਿ ਸਕਦੇ ਹਨ, ਇਸ ਲਈ ਸਰਹੱਦ `ਤੇ ਦੋਵੇਂ ਪਾਸੇ ਹਾਲਾਤ `ਤੇ ਕਾਬੂ ਪਾਉਣ ਲਈ ਇੱਕ ਮਜ਼ਬੂਤ ਪ੍ਰਬੰਧ ਲੋੜੀਂਦਾ ਹੋਵੇਗਾ।


ਸ੍ਰੀ ਅਦੀਲ ਨੇ ਕਿਹਾ ਕਿ ਉਨ੍ਹਾਂ ਦੀ ਏਜੰਸੀ ਨੇ ਨੇ ਲਾਹੌਰ ਤੋਂ 120 ਕਿਲੋਮੀਟਰ ਦੂਰ ਨਾਰੋਵਾਲ `ਚ ਕਰਤਾਰਪੁਰ ਸਾਹਿਬ ਸਰਹੱਦ `ਤੇ ਇੱਕ ਇਮੀਗ੍ਰੇਸ਼ਨ ਦਫ਼ਤਰ ਸਥਾਪਤ ਕਰ ਦਿੱਤਾ ਹੈ। ਇਹ ਕਦਮ ਲਾਂਘੇ ਦੇ ਉਦਘਾਟਨ ਤੋਂ ਬਾਅਦ ਚੁੱਕਿਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਐੱਫ਼ਆਈਏ ਦੇ ਅਧਿਕਾਰੀ ਬੋਰਡਿੰਗ ਅਫ਼ਸਰਾਂ ਦੀ ਭੂਮਿਕਾ ਨਿਭਾਉਣਗੇ ਤੇ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ ਚੈੱਕ ਕਰਨਗੇ ਅਤੇ ਬਾਇਓਮੀਟ੍ਰਿਕ ਟੈਕਨਾਲੋਜੀ ਰਾਹੀਂ ਉਨ੍ਹਾਂ ਦੀ ਸ਼ਨਾਖ਼ਤ ਕਰਨਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak opens Immigration centre on Kartarpur Corridor