Lok Sabha Elections: ਲੋਕ ਸਭਾ ਚੋਣਾਂ ਚ ਭਾਜਪਾ ਨੂੰ ਜ਼ਬਰਦਸਤ ਜਿੱਤ ਦੁਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਦੇਸ਼ ਤੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਲੜੀ ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪ੍ਰਤੀਕਿਰਿਆ ਆਈ ਹੈ।
ਇਮਰਾਨ ਖ਼ਾਨ ਨੇ ਟਵੀਟ ਕਰਕੇ ਪੀਐਮ ਮੋਦੀ ਨੂੰ ਲੋਕ ਸਭਾ ਚੋਣਾਂ ਚ ਜੇਤੂ ਰਹਿਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, ਮੈਂ ਭਾਜਪਾ ਅਤੇ ਭਾਈਵਾਲ ਪਾਰਟੀਆਂ ਦੀ ਜਿੱਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੰਦਾ ਹਾਂ। ਮੈਂ ਪੀਐਮ ਮੋਦੀ ਨਾਲ ਮਿਲ ਕੇ ਦੱਖਣੀ ਏਸ਼ੀਆ ਚ ਸ਼ਾਂਤੀ ਅਤੇ ਤਰੱਕੀ ਲਈ ਕੰਮ ਕਰਨ ਦੀ ਉਮੀਦ ਕਰਦਾ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਮਰਾਨ ਖ਼ਾਨ ਨੂੰ ਵਧਾਈ ਦੇ ਜਵਾਬ ਚ ਧੰਨਵਾਦ ਦਿੱਤਾ। ਉਨ੍ਹਾਂ ਟਵੀਟ ਕੀਤਾ, ਇਮਰਾਨ ਖ਼ਾਨ, ਤੁਹਾਡਾ ਬਹੁਤ ਧੰਨਵਾਦ, ਮੈਂ ਤੁਹਾਡੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ, ਮੈਂ ਹਮੇਸ਼ਾ ਹੀ ਖੇਤਰ ਚ ਸ਼ਾਂਤੀ ਅਤੇ ਵਿਕਾਸ ਨੂੰ ਪਹਿਲ ਦਿੱਤੀ ਹੈ।
.