ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹਰੇਕ ਸ਼ਰਧਾਲੂ ਤੋਂ ਪਾਕਿ ਲਵੇਗਾ 1,400 ਰੁਪਏ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹਰੇਕ ਸ਼ਰਧਾਲੂ ਤੋਂ ਪਾਕਿ ਲਵੇਗਾ 1,400 ਰੁਪਏ

ਪਾਕਿਸਤਾਨ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਤੋਂ 1,400 ਰੁਪਏ (20 ਡਾਲਰ) ਵਸੂਲ ਕਰੇਗਾ।

 

 

ਪਾਕਿਸਤਾਨ ਨੇ ਕਿਹਾ ਹੈ ਕਿ ਉਹ ਇਹ ਫ਼ੀਸ ਉਸ ਗੁਰੂਘਰ ਵਿੱਚ ਦਾਖ਼ਲ ਹੋਣ ਲਈ ਨਹੀਂ ਲਵੇਗਾ, ਸਗੋਂ ਇਹ ਸਿਰਫ਼ ‘ਸਰਵਿਸ ਫ਼ੀਸ’ ਹੋਵੇਗੀ, ਜੋ ਹਰੇਕ ਸ਼ਰਧਾਲੂ ਨੂੰ ਦੇਣਾ ਹੋਵੇਗਾ।

 

 

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫ਼ੈਸਲ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਇਹ ਫ਼ੀਸ ਲੈਣੀ ਹੀ ਹੋਵੇਗੀ।

 

 

ਉੱਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਆਪਣੇ ਨਿਸ਼ਚਤ ਸਮੇਂ ’ਚ ਮੁਕੰਮਲ ਹੋਵੇਗੀ। ਇਸ ਵਿੱਚ ਕਿਸੇ ਕਿਸਮ ਦਾ ਕੋਈ ਅੜਿੱਕਾ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak shall charge Rs 1400 per pilgrimage at Kartarpur Sahib