ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਸੁਪਰੀਮ ਕੋਰਟ ਦਾ ਮੁਸ਼ੱਰਫ ਦੀ ਅਪੀਲ ’ਤੇ ਸੁਣਵਾਈ ਕਰਨ ਤੋਂ ਇਨਕਾਰ

ਪਾਕਿਸਤਾਨ ਵਿੱਚ ਸੁਪਰੀਮ ਕੋਰਟ ਦੇ ਦਫ਼ਤਰ ਨੇ ਦੇਸ਼ ਧ੍ਰੋਹ ਦੇ ਕੇਸ ਵਿੱਚ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦਿੱਤੀ ਗਈ ਸਜ਼ਾ ਖ਼ਿਲਾਫ਼ ਉਸ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਇਕ ਭਰੋਸੇਮੰਦ ਸੂਤਰ ਨੇ ਸ਼ੁੱਕਰਵਾਰ ਨੂੰ ਡਾਨ ਨਿਊਜ਼ ਨੂੰ ਦੱਸਿਆ ਕਿ ਅਦਾਲਤ ਦਫ਼ਤਰ ਨੇ ਇਸ ਆਧਾਰ ‘ਤੇ ਅਪੀਲ ਵਾਪਸ ਕਰ ਦਿੱਤੀ ਕਿ ਜਦੋਂ ਤੱਕ ਪਟੀਸ਼ਨਰ ਸਮਰਪਣ ਨਹੀਂ ਕਰਦਾ, ਉਸ ਦੀ ਪਟੀਸ਼ਨਤੇ ਵਿਚਾਰ ਨਹੀਂ ਕੀਤਾ ਜਾਵੇਗਾ। ਮੁਸ਼ੱਰਫ ਦੇ ਵਕੀਲ ਹੁਣ ਜਲਦ ਹੀ ਪਟੀਸ਼ਨ ਵਾਪਸ ਕਰਨ ਦੇ ਰਜਿਸਟਰਾਰ ਦੇ ਫੈਸਲੇ ਵਿਰੁੱਧ ਅਪੀਲ ਕਰ ਸਕਦੇ ਹਨ।

 

ਮੁਸ਼ੱਰਫ ਨੇ ਇਸਲਾਮਾਬਾਦ ਦੀ ਵਿਸ਼ੇਸ਼ ਅਦਾਲਤ ਵੱਲੋਂ 17 ਦਸੰਬਰ 2019 ਨੂੰ ਦਿੱਤੇ ਫੈਸਲੇ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ। ਵਿਸ਼ੇਸ਼ ਅਦਾਲਤ ਨੇ ਦੇਸ਼ ਧ੍ਰੋਹ ਦੇ ਕੇਸ ਵਿੱਚ ਮੁਸ਼ੱਰਫ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

ਬੈਰਿਸਟਰ ਸਲਮਾਨ ਸਫਦਰ ਦੁਆਰਾ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਸ ਦੀ ਸੁਣਵਾਈ ਸੰਵਿਧਾਨ ਦੀ ਉਲੰਘਣਾ ਹੈ, ਇਸ ਲਈ ਇਸ ਫੈਸਲੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

 

ਅਪੀਲ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਦੌਰਾਨ ਗੈਰਹਾਜ਼ਰ ਹੋਣ ਦੀ ਹਾਲਤ ਚ ਕੇਸ ਦੀ ਬਹਿਸ ਨੂੰ ਸੁਣਨ ਦੇ ਅਧਿਕਾਰ ਤੋਂ ਇਲਾਵਾ ਨਿਆਂ ਅਤੇ ਨਿਰਪੱਖਤਾ ਦੇ ਹਿੱਤਾਂ ਵਿੱਚ ਫੈਸਲੇ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ।

 

ਡਾਨ ਨਿਊਜ਼ ਦੇ ਅਨੁਸਾਰ, ਦਸੰਬਰ ਵਿੱਚ ਵਿਸ਼ੇਸ਼ ਅਦਾਲਤ ਦਾ ਫੈਸਲਾ ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲਾ ਫੈਸਲਾ ਸੀ ਜਿਸ ਵਿੱਚ ਇੱਕ ਸਾਬਕਾ ਸੈਨਿਕ ਮੁਖੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਤੇ ਇੱਕ ਦੇਸ਼ ਧ੍ਰੋਹ ਦੇ ਕੇਸ ਵਿੱਚ ਮੌਤ ਦੀ ਸਜਾ ਸੁਣਾਈ ਗਈ ਹੋਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak Supreme Court refuses to hear Parvez Musharraf s plea