ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ’ਚ ਦੋ ਹਿੰਦੂ ਲੜਕੀਆਂ ਅਗਵਾ, ਜਬਰੀ ਧਰਮ ਬਦਲਵਾਕੇ ਕੀਤਾ ਨਿਕਾਹ

ਪਾਕਿ ’ਚ ਦੋ ਹਿੰਦੂ ਲੜਕੀਆਂ ਅਗਵਾ, ਜਬਰੀ ਧਰਮ ਬਦਲਵਾਕੇ ਕੀਤਾ ਨਿਕਾਹ

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਦੋ ਨਾਬਾਲਗ ਹਿੰਦੂ ਭੈਣਾਂ ਨੂੰ ਅਗਵਾ ਕਰਕੇ ਜ਼ਬਰਦਸਤੀ ਉਨ੍ਹਾਂ ਨੂੰ ਇਸਲਾਮ ਸਵੀਕਾਰ ਕਰਵਾਉਣ ਅਤੇ ਫਿਰ ਉਨ੍ਹਾਂ ਦਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਘੱਟ ਗਿਣਤੀ ਭਾਈਚਾਰੇ ਨੇ ਵਿਰੋਧ ਪ੍ਰਦਰਸ਼ਨ ਕੀਤਾ। ਹੋਲੀ ਦੀ ਪੂਰਵਸੰਧਿਆ ਉਤੇ 12 ਸਾਲਾ ਰਵੀਨਾ ਅਤੇ 15 ਸਾਲਾ ਰੀਨਾ ਦਾ ‘ਪ੍ਰਭਾਵਸ਼ਾਲੀ’ ਲੋਕਾਂ ਦੇ ਇਕ ਸਮੂਹ ਨੇ ਘੋਟੀ ਜ਼ਿਲ੍ਹੇ ਸਥਿਤ ਉਨ੍ਹਾਂ ਨੂੰ ਘਰ ਤੋਂ ਅਗਵਾ ਕਰ ਲਿਆ ਸੀ।

 

ਅਪਹਰਣ ਦੇ ਬਾਅਦ ਹੀ ਇਕ ਵੀਡੀਓ ਵਾਇਰਲ ਹੋਇਆ, ਜਿਸ ਵਿਚ ਮੌਲਵੀ ਦੋਵੇਂ ਲੜਕੀਆਂ ਦਾ ਨਿਕਾਹ ਕਰਵਾਉਂਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਇਕ ਹੋਰ ਵੀਡੀਓ ਸਾਹਮਣੇ ਆਇਆ ਜਿਸ ਵਿਚ ਲੜਕੀਆਂ ਇਸਲਾਮ ਅਪਣਾਉਣ ਦਾ ਦਾਅਵਾ ਕਰਦੀਆਂ ਕਹਿ ਰਹੀਆਂ ਹਨ ਕਿ ਉਨ੍ਹਾਂ ਨਾਲ ਕਿਸੇ ਨੇ ਜਬਰਦਸਤੀ ਨਹੀਂ ਕੀਤੀ।

 

ਪਾਕਿਸਤਾਨ ਵਿਚ ਹਿੰਦੂ ਭਾਈਚਾਰੇ ਨੇ ਘਟਨਾ ਦੇ ਖਿਲਾਫ ਵੱਡੀ ਪੱਧਰ ਉਤੇ ਪ੍ਰਦਰਸ਼ਨ ਕਰਕੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੇ ਘੱਟ ਗਿਣਤੀਆਂ ਨਾਲ ਕੀਤੇ ਗਏ ਵਾਅਦੇ ਦੀ ਯਾਦ ਕਰਵਾਏ। ਪਾਕਿਸਤਾਨ ਹਿੰਦੁ ਸੇਵਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਸੰਜੇ ਧਨਜਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਪਾਕਿਸਤਾਨ ਵਿਚ ਸਾਰੇ ਘੱਟ ਗਿਣਤੀ ਅਸਲ ਵਿਚ ਸੁਰੱਖਿਅਤ ਹਨ, ਇਹ ਸਾਬਤ ਕਰਨ ਦੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan 2 Hindu girls forcefully converted to Islam and married After kidnapped