ਪਾਕਿਸਤਾਨ ਵਿਚ ਲਹਿੰਦੇ ਪੰਜਾਬ ਸੂਬੇ ਦੇ ਸਾਦਿਕਾਬਾਦ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਬੈਂਕ ਵਿੱਚ ਹੋਏ ਧਮਾਕੇ ਨਾਲ 20 ਲੋਕ ਜ਼ਖ਼ਮੀ ਹੋ ਗਏ। ਇੱਕ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।
ਜੀਓ ਟੀਵੀ ਦੀ ਖ਼ਬਰ ਅਨੁਸਾਰ ਧਮਾਕੇ ਨਾਲ ਬੈਂਕ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਰਿਪੋਰਟਾਂ ਅਨੁਸਾਰ ਗੈਸ ਸਲੰਡਰ ਵਿੱਚ ਧਮਾਕਾ ਹੋਇਆ।
ਸੁਰਖਿਆ ਬਲਾਂ ਨੇ ਬਚਾਅ ਅਤੇ ਰਾਹਤ ਮੁਹਿੰਮ ਸ਼ੁਰੂ ਕੀਤਾ ਹੈ ਜਦਕਿ ਜ਼ਖ਼ਮੀਆਂ ਨੂੰ ਮਦਦ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਅਧਿਕਾਰੀਆਂ ਨੂੰ 24 ਘੰਟੇ ਅੰਦਰ ਇਸ ਘਟਨਾ ਉੱਤੇ ਇਕ ਰਿਪੋਰਟ ਸੌਂਪਣ ਲਈ ਕਿਹਾ ਹੈ।