ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦੇ ਦਬਾਅ ਅੱਗੇ ਝੁਕਿਆ ਪਾਕਿ, ਗੋਪਾਲ ਸਿੰਘ ਚਾਵਲਾ ਨੂੰ PSGPC ’ਚੋਂ ਕੱਢਿਆ

ਭਾਰਤ ਦੇ ਦਬਾਅ ਅੱਗੇ ਝੁਕਿਆ ਪਾਕਿ, ਗੋਪਾਲ ਸਿੰਘ ਚਾਵਲਾ ਨੂੰ PSGPC ’ਚੋਂ ਕੱਢਿਆ

ਕਰਤਾਰਪੁਰ ਸਾਹਿਬ ਲਾਂਘੇ ਉੱਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਅਹਿਮ ਗੱਲਬਾਤ ਭਲਕੇ ਐਤਵਾਰ ਨੂੰ ਅਟਾਰੀ–ਵਾਹਗਾ ਬਾਰਡਰ ’ਤੇ ਹੋਣੀ ਹੈ ਤੇ ਉਸ ਤੋਂ ਪਹਿਲਾਂ ਭਾਰਤ ਦੇ ਦਬਾਅ ਅੱਗੇ ਝੁਕਦਿਆਂ ਪਾਕਿਸਤਾਨ ਸਰਕਾਰ ਨੇ ਬੇਹੱਦ ਅਹਿਮ ਕਦਮ ਚੁੱਕਿਆ ਹੈ। ਅੱਤਵਾਦੀ ਹਾਫ਼ਿਜ਼ ਸਈਦ ਦੇ ਖ਼ਾਸਮ–ਖ਼ਾਸ ਸਮਝੇ ਜਾਂਦੇ ਤੇ ਖ਼ਾਲਿਸਤਾਨ ਦੇ ਹਮਾਇਤੀ ਗੋਪਾਲ ਸਿੰਘ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ’ਚੋਂ ਬਾਹਰ ਕੱਢ ਦਿੱਤਾ ਹੈ।

 

 

ਗੋਪਾਲ ਸਿੰਘ ਚਾਵਲਾ ਹੁਣ ਕਰਤਾਰਪੁਰ ਸਾਹਿਬ ਕੌਰੀਡੋਰ ਕਮੇਟੀ ਦਾ ਮੈਂਬਰ ਵੀ ਨਹੀਂ ਹੈ। ਉਸ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਭਾਰਤ ਨੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਸੀ।

 

 

ਭਾਰਤ ਸਰਕਾਰ ਨੇ ਇਸੇ ਮੁੱਦੇ ਨੂੰ ਲੈ ਕੇ ਪਿਛਲੀ ਵਾਰ ਇਹ ਮੀਟਿੰਗ ਰੱਦ ਕਰ ਦਿੱਤੀ ਸੀ। ਇਸੇ ਲਈ ਹੁਣ ਐਤਵਾਰ ਦੀ ਮੀਟਿੰਗ ਤੋਂ ਪਹਿਲਾਂ ਹੀ ਪਾਕਿਸਤਾਨ ਸਰਕਾਰ ਨੇ ਗੋਪਾਲ ਸਿੰਘ ਚਾਵਲਾ ਨੂੰ ਸ਼ੰਟ–ਆਊਟ ਕਰ ਦਿੱਤਾ ਹੈ।

 

 

ਗੋਪਾਲ ਸਿੰਘ ਚਾਵਲਾ ਬਾਰੇ ਇਹ ਮੰਨਿਆ ਜਾਂਦਾ ਹੈ ਕਿ ਉਹ ਪਾਕਿਸਤਾਨ ਵਿੱਚ ਰਹਿ ਕੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹਿੰਦਾ ਹੈ ਤੇ ਉਸ ਦੇ ਨੇੜਲੇ ਸਬੰਧ ਅੱਤਵਾਦੀ ਹਾਫ਼ਿਜ਼ ਸਈਦ ਤੇ ਜੈਸ਼–ਏ–ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨਾਲ ਵੀ ਹਨ। ਪਾਕਿਸਤਾਨੀ ਫ਼ੌਜ ਤੇ ਉੱਥੋਂ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ (ISI) ਦੇ ਵੀ ਉਹ ਨੇੜੇ ਸਮਝਿਆ ਜਾਂਦਾ ਹੈ।

 

 

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਵੀ ਉਹ ਮੀਟਿੰਗਾਂ ਕਰਦਾ ਰਹਿੰਦਾ ਹੈ। ਗੋਪਾਲ ਸਿੰਘ ਚਾਵਲਾ ਕੁਝ ਸਮਾਂ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਬਾਜਵਾ ਨਾਲ ਵੀ ਵਿਖਾਈ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan bowed down before India Gopal Singh Chawla shunted out of PSGPC