ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ: ਬਲੋਚਿਸਤਾਨ 'ਚ ਕੋਲਾ ਖਾਣ ਦੁਰਘਟਨਾ, 9 ਮਜ਼ਦੂਰਾਂ ਦੀ ਮੌਤ

 

ਪਾਕਿਸਤਾਨ ਦੇ ਸੰਸਾਧਨਾਂ ਨਾਲ ਭਰਪੂਰ ਬਲੋਚਿਸਤਾਨ ਸੂਬੇ ਵਿੱਚ ਕੋਲਾ ਖਾਣ ਦੁਰਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
 

 

ਖਾਣ ਵਿੱਚ ਐਤਵਾਰ ਨੂੰ ਬਿਜਲੀ ਦੇ ਸ਼ਾਰਟ ਸਰਕਟ ਤੋਂ ਬਾਅਦ ਅੱਗ ਲੱਗ ਗਈ, ਜਿਸ ਤੋਂ ਬਾਅਦ ਡੇਢ ਕਿਲੋਮੀਟਰ ਤੋਂ ਜ਼ਿਆਦਾ ਡੂੰਘਾਈ ਵਿੱਚ 11 ਮਜ਼ਦੂਰ ਫਸੇ ਗਏ ਸਨ। ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਖਾਣ ਅੰਦਰ ਜ਼ਹਿਰੀਲੇ ਗੈਸ ਫੈਲਣ ਤੋਂ ਬਚਾਅ ਦੀਆਂ ਕੋਸ਼ਿਸ਼ਾਂ ਵਿੱਚ  ਰੁਕਾਵਟ ਪੈਦਾ ਹੋ ਗਈ  ਸੀ।

 

 

ਅਧਿਕਾਰੀ ਨੇ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਮੰਗਲਵਾਰ ਨੂੰ ਅੱਠ ਲਾਸ਼ਾਂ ਅਤੇ ਦੋ ਕੋਲਾ ਮਜ਼ਦੂਰਾਂ ਨੂੰ ਬਾਹਰ ਕੱਢਣ ਵਿੱਚ ਕਾਮਯਾਬੀ ਹਾਸਲ ਕੀਤੀ। ਇੱਕ ਮਜ਼ਦੂਰ ਨੂੰ ਸੋਮਵਾਰ ਬਾਹਰ ਕੱਢਿਆ ਗਿਆ ਸੀ ਜਿਸ ਦੀ ਹਸਪਤਾਲ ਵਿੱਚ ਮੌਤ ਹੋ ਗਈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan coal mine collapse 9 coal miner Dead