ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ’ਚ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਸੁਣਾਈ ਸਜ਼ਾ

ਪਾਕਿ ’ਚ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਸੁਣਾਈ ਸਜ਼ਾ

ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ ਮਸੂਦ ਅਜਹਰ ਦੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਤਿੰਨ ਮੈਂਬਰਾਂ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਪੈਸਾ ਇਕੱਠਾ ਕਰਨ ਦੇ ਦੋਸ਼ ਵਿਚ ਪੰਜ–ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅੱਤਵਾਦੀ ਸੰਗਠਨ ਜੈਸ਼ ਖਿਲਾਫ ਕਾਰਵਾਈ ਕਰਨ ਲਈ ਕੌਮਾਂਤਰੀ ਭਾਈਚਾਰੇ ਵੱਲੋਂ ਬਣ ਰਹੇ ਦਬਾਅ ਵਿਚ ਇਹ ਫੈਸਲਾ ਆਇਆ ਹੈ।

 

ਅੱਤਵਾਦੀ ਵਿਰੋਧੀ ਅਦਾਲਤ ਨੇ ਅੱਤਵਾਦੀ ਸੰਗਠਨ ਲਈ ਇਕੱਠੀ ਕੀਤੀ ਗਈ ਰਕਮ ਬਰਾਮਦ ਹੋਣ ਬਾਅਦ ਸ਼ੁੱਕਰਵਾਰ ਨੂੰ ਅਲੱਗ–ਅਲੱਗ ਮਾਮਲਿਆਂ ਵਿਚ ਤਿੰਨਾਂ ਨੂੰ ਦੋਸ਼ੀ ਕਰਾਰ ਦਿੱਤਾ। ਉਨ੍ਹਾਂ ਪੰਜਾਬ ਪ੍ਰਾਂਤ ਦੇ ਗੁਜਰਾਂਵਾਲਾ ਸਥਿਤ ਕੇਂਦਰੀ ਜੇਲ੍ਹ ਭੇਜ ਦਿੱਤਾ। ਦੋਸ਼ੀ ਮੁਹੰਮਦ ਇਫਤਖਾਰ, ਮੁਹੰਮਦ ਅਜਮਲ ਅਤੇ ਬਿਲਾਲ ਉਤੇ ਕ੍ਰਮਵਾਰ : 45,000, 50000 ਅਤੇ 40000 ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।

 

ਐਕਸਪ੍ਰੈਸ ਟ੍ਰਿਬਿਊਨ ਦੀ  ਖਬਰ ਅਨੁਸਾਰ, ਗੁਜਰਾਂਵਾਲਾ ਦੇ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਨੇ ਪਹਿਲੇ ਤਿੰਨਾਂ ਖਿਲਾਫ ਮਾਮਲਾ ਦਰਜ ਕੀਤਾ ਸੀ।