ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਅਤੇ ਉਸ ਦੇ ਤਿੰਨ ਖਾਸ ਸਹਿਯੋਗੀਆਂ ਵਿਰੁਧ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਨ ਦੇ ਮਾਮਲੇ ਵਿੱਚ ਸੁਣਵਾਈ ਵਕੀਲਾਂ ਦੀ ਹੜਤਾਲ ਕਾਰਨ 2 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ।
ਲਾਹੌਰ ਦੀ ਅੱਤਵਾਦ ਰੋਕੂ ਅਦਾਲਤ (ਏਟੀਸੀ) ਨੇ ਸਈਦ ਅਤੇ ਉਸ ਦੇ ਕਰੀਬੀ ਸਾਥੀ ਹਾਫਿਜ਼ ਅਬਦੁੱਲ ਸਲਾਮ, ਮੁਹੰਮਦ ਅਸ਼ਰਫ ਅਤੇ ਜ਼ਫਰ ਇਕਬਾਲ ਨੂੰ 11 ਦਸੰਬਰ ਨੂੰ ਅੱਤਵਾਦ ਨੂੰ ਫੰਡ ਮੁਹੱਈਆ ਕਰਾਉਣ ਦੇ ਦੋਸ਼ ਹੇਠ ਦੋਸ਼ੀ ਠਹਿਰਾਇਆ ਸੀ।
ਅਦਾਲਤ ਦੇ ਇਕ ਅਧਿਕਾਰੀ ਨੇ ਸੁਣਵਾਈ ਤੋਂ ਬਾਅਦ ਕਿਹਾ ਕਿ ਹਾਫਿਜ਼ ਸਈਦ ਅਤੇ ਉਸ ਦੇ ਤਿੰਨ ਕਰੀਬੀ ਸਾਥੀਆਂ ਨੂੰ ਮੰਗਲਵਾਰ ਨੂੰ ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਵਿੱਚ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਹਾਲਾਂਕਿ, ਇਸਤਗਾਸਾ ਉਸ ਵਿਰੁਧ ਕੋਈ ਗਵਾਹ ਪੇਸ਼ ਨਹੀਂ ਕਰ ਸਕਿਆ।
ਉਨ੍ਹਾਂ ਕਿਹਾ ਕਿ ਏਟੀਸੀ ਨੇ ਰੋਜ਼ਾਨਾ ਆਧਾਰ ਉੱਤੇ ਹੋ ਰਹੀ ਮਾਮਲੇ ਦੀ ਸੁਣਵਾਈ ਨੂੰ ਸਰਕਾਰੀ ਵਕੀਲ ਦੇ ਅਪੀਲ ਉੱਤੇ 2 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਹੇਠਲੀਆਂ ਅਦਾਲਤਾਂ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਮੁਕੱਦਮਾ ਅਗਲੇ ਮਹੀਨੇ ਤੱਕ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਸਰਕਾਰੀ ਵਕੀਲ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ।
ਮਹੱਤਵਪੂਰਨ ਗੱਲ ਇਹ ਹੈ ਕਿ ਲਾਹੌਰ ਦੇ ਇੱਕ ਹਸਪਤਾਲ ਵਿੱਚ ਵਕੀਲ ਉਨ੍ਹਾਂ ਦੇ ਸਹਿ-ਕਰਮਚਾਰੀਆਂ ਦੀ ਗ੍ਰਿਫ਼ਤਾਰੀ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਪੁਲਿਸ ਦੇ ਅੱਤਵਾਦ ਰੋਕੂ ਵਿਭਾਗ ਨੇ 17 ਜੁਲਾਈ ਨੂੰ ਸਈਦ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੱਤਵਾਦ ਨੂੰ ਫੰਡ ਦੇਣ ਦੇ ਦੋਸ਼ ਵਿੱਚ 23 ਐਫ਼ਆਈਆਰ ਦਰਜ ਕੀਤੀ ਸੀ।