ਅਗਲੀ ਕਹਾਣੀ

ਪਾਕਿਸਤਾਨ: ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ ਨੂੰ ਨਾ ਮਿਲੀ ਜ਼ਮਾਨਤ

ਪਾਕਿਸਤਾਨੀ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਟੀਸ਼ਨ ਨੂੰ ਵੀਰਵਾਰ ਨੂੰ ਰੱਦ ਕਰ ਦਿੱਤਾ। ਸ਼ਰੀਫ ਨੇ ਆਪਣੀ ਪਟੀਸ਼ਨ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ਮਿਲੀ ਸਜ਼ਾ ਨੂੰ ਮੈਡੀਕਲ ਆਧਾਰ 'ਤੇ ਮੁਅੱਤਲ ਕਰਨ ਅਤੇ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ।


ਸ਼ਰੀਫ, 24 ਦਸੰਬਰ 2018 ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਹਨ ਅਤੇ ਸੱਤ ਸਾਲ ਦੀ ਸਜ਼ਾ ਕੱਟ ਰਹੇ ਹਨ। ਪਨਾਮਾ ਪੇਪਰ ਕੇਸ ਵਿੱਚ ਸੁਪਰੀਮ ਕੋਰਟ ਦੇ 28 ਜੁਲਾਈ, 2017 ਨੂੰ  ਦਿੱਤੇ ਹੁਕਮਾਂ ਦੇ ਮੱਦੇਨਜ਼ਰ ਇਕ ਜਵਾਬਦੇਹੀ ਅਦਾਲਤ ਨੇ ਅਲ-ਅਜ਼ੀਜ਼ੀਆ ਸਟੀਲ ਮਿੱਲਜ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

 

ਜੀਓ ਟੀਵੀ ਨੇ ਖ਼ਬਰ ਦਿੱਤੀ ਕਿ ਇਸਲਾਮਾਬਾਦ ਹਾਈ ਕੋਰਟ ਦੇ ਦੋ ਜੱਜਾਂ ਦੀ ਇੱਕ ਬੈਂਚ ਨੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਸੁਪਰੀਮੋ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਇਸ ਬੈਂਚ ਵਿਚ ਜਸਟਿਸ ਅਮਰ ਫਾਰੂਕ ਅਤੇ ਜਸਟਿਸ ਅਖ਼ਤਰ ਕਾਇਨੀ ਸ਼ਾਮਲ ਸਨ।


ਇਸ ਮਾਮਲੇ ਵਿੱਚ ਪਹਿਲਾਂ ਹੋਈ ਸੁਣਵਾਈ ਦੌਰਾਨ, ਸ਼ਰੀਫ ਦੇ ਵਕੀਲ ਖਵਾਜਾ ਹੈਰਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਦਾ ਮੁਵੱਕਿਲ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਸਬੰਧਤ ਗੰਭੀਰ ਰੋਗਾਂ ਤੋਂ ਪੀੜਤ ਹੈ, ਜਿਸ ਦਾ ਇਲਾਜ ਪਾਕਿਸਤਾਨ ਵਿੱਚ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸ਼ਰੀਫ ਦੇ ਜੀਵਨ ਉੱਤੇ ਖ਼ਤਰਾ ਦੱਸਦੇ ਹੋਏ ਬੈਂਚ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ।

 

ਰਾਸ਼ਟਰੀ ਜਬਾਵਦੇਹੀ ਬਿਊਰੋ ਦੇ ਸਰਕਾਰੀ ਵਕੀਲ  ਜਹਾਨਜੇਬ ਭਰਵਾਨਾ ਨੇ ਜ਼ਮਾਨਤ ਪਟੀਸ਼ਨ ਦਾ ਇਹ ਕਹਿ ਕੇ ਵਿਰੋਧ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪ੍ਰਾਪਤ ਇਲਾਜ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅਦਾਲਤ ਤੋਂ ਪਟੀਸ਼ਨ ਰੱਦ ਕਰਨ ਦੀ ਮੰਗ ਕੀਤੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan court rejects Nawaz Sharif plea for bail on medical grounds