ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਰਦਾਰੀ ਨੇ ਸਿਹਤ ਦੇ ਆਧਾਰ 'ਤੇ ਮੰਗੀ ਜ਼ਮਾਨਤ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਸਿਹਤ ਦੇ ਆਧਾਰ ’ਤੇ ਜ਼ਮਾਨਤ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਪਹੁੰਚ ਕੀਤੀ। 

 

ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜ਼ਮਾਨਤ ਦੀ ਅਪੀਲ 'ਤੇ ਬਿਹਤਰ ਇਲਾਜ ਲਈ ਵਿਦੇਸ਼ ਜਾਣ ਦੀ ਆਗਿਆ ਦਿੱਤੀ ਗਈ ਸੀ।
 

ਫਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਜ਼ਰਦਾਰੀ (64) ਨੂੰ ਜੂਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਕੇਸ ਵੱਡੇ ਪੱਧਰ 'ਤੇ ਮਨੀ ਲਾਂਡਰਿੰਗ ਘੁਟਾਲੇ ਨਾਲ ਸਬੰਧਤ ਹੈ ਜਿਸ ਦੀ ਪਹਿਲਾਂ ਸੰਘੀ ਜਾਂਚ ਏਜੰਸੀ ਦੁਆਰਾ ਜਾਂਚ ਕੀਤੀ ਗਈ ਸੀ।
 

ਉਨ੍ਹਾਂ ਨੇ ਆਪਣੇ ਵਿਰੁਧ ਪਾਰਕ ਲੇਨ ਅਤੇ ਮਨੀ ਲਾਂਡਰਿੰਗ ਦੇ ਕੇਸਾਂ ਵਿੱਚ ਉਸ ਵਿਰੁੱਧ ਦੋ ਵੱਖਰੀਆਂ ਪਟੀਸ਼ਨਾਂ ਦਾਇਰ ਕੀਤੀਆਂ ਹਨ। 

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਜ਼ਰਦਾਰੀ ਨੂੰ ਉਸ ਸਮੇਂ ਤੱਕ ਜ਼ਮਾਨਤ ਮਿਲਣੀ ਚਾਹੀਦੀ ਹੈ ਜਦੋਂ ਤੱਕ ਉਸ ਖ਼ਿਲਾਫ਼ ਕੇਸ ਦੀ ਸੁਣਵਾਈ ਖ਼ਤਮ ਨਹੀਂ ਹੋ ਜਾਂਦੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: pakistan Former President Zardari sought bail on health grounds