ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਨਵੇਂ ਨਕਸ਼ਿਆਂ ’ਤੇ ਬੌਖਲਾਇਆ ਪਾਕਿਸਤਾਨ

ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵੱਖਰੇ ਕੇਂਦਰੀ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਭਾਰਤ ਵਲੋਂ ਨਵਾਂ ਨਕਸ਼ਾ ਜਾਰੀ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਬੌਖਲਾ ਗਿਆ ਹੈ। ਨਵੇਂ ਨਕਸ਼ੇ ਚ ਜੰਮੂ-ਕਸ਼ਮੀਰ ਦੇ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਹਿੱਸੇ ਵਜੋਂ ਪਾਕਿਸਤਾਨ ਦੇ ਕਬਜ਼ੇ (POK) ਵਾਲੇ ਕਸ਼ਮੀਰ ਦੇ ਮੀਰਪੁਰ ਅਤੇ ਮੁਜ਼ੱਫਰਾਬਾਦ ਜ਼ਿਲ੍ਹਿਆਂ ਨੂੰ ਦਰਸਾਇਆ ਗਿਆ ਹੈ।

 

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਨਕਸ਼ੇ ਨੂੰ “ਗ਼ਲਤਅਤੇ “ਕਾਨੂੰਨੀ ਤੌਰ 'ਤੇ ਗੈਰ-ਪੁਸ਼ਟੀਕਰਾਰ ਦਿੰਦੇ ਹੋਏ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੇ ਮਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਇਨ੍ਹਾਂ ਰਾਜਨੀਤਿਕ ਨਕਸ਼ਿਆਂ ਨੂੰ ਰੱਦ ਕਰਦਾ ਹੈ ਜੋ ਸੰਯੁਕਤ ਰਾਸ਼ਟਰ ਦੇ ਨਕਸ਼ਿਆਂ ਨਾਲ ਮੇਲ ਨਹੀਂ ਖਾਂਦੇ। ਅਸੀਂ ਦੁਹਰਾਉਂਦੇ ਹਾਂ ਕਿ ਭਾਰਤ ਦੁਆਰਾ ਕੀਤੀ ਕੋਈ ਵੀ ਕਾਰਵਾਈ ਜੰਮੂ-ਕਸ਼ਮੀਰ ਦੀ 'ਵਿਵਾਦਪੂਰਨ' ਸਥਿਤੀ ਨੂੰ ਨਹੀਂ ਬਦਲ ਸਕਦੀ ਜਿਸ ਨੂੰ ਸੰਯੁਕਤ ਰਾਸ਼ਟਰ ਦੁਆਰਾ ਮਾਨਤਾ ਦਿੱਤੀ ਗਈ ਹੈ।'

 

ਬਿਆਨ ਮੁਤਾਬਕ ਪਾਕਿਸਤਾਨ ਨੇ ਜੰਮੂ-ਕਸ਼ਮੀਰ ਖੇਤਰ ਅਤੇ ਗਿਲਗਿਤ-ਬਾਲਟਿਸਤਾਨ ਅਤੇ ਜੰਮੂ ਕਸ਼ਮੀਰ ਨੂੰ ਭਾਰਤ ਦੇ ਨਕਸ਼ੇ ਉੱਤੇ ਦਰਸਾਏ ਨਕਸ਼ਿਆਂ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੇ ਮਤੇ ਦੇ ਅਨੁਸਾਰ ਜੰਮੂ-ਕਸ਼ਮੀਰ ਦੇ ਲੋਕਾਂ ਦੇ ਖੁੱਦਮੁਖਤਿਆਰੀ ਦੇ ਜਾਇਜ਼ ਸੰਘਰਸ਼ ਦੀ ਹਮਾਇਤ ਜਾਰੀ ਰੱਖੇਗਾ।

 

ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਨਵਾਂ ਨਕਸ਼ਾ ਜਾਰੀ ਕੀਤਾ ਹੈ। ਨਵਾਂ ਨਕਸ਼ਾ ਜੰਮੂ-ਕਸ਼ਮੀਰ ਦੇ ਨਵੇਂ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਹਿੱਸੇ ਵਜੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੀਰਪੁਰ ਅਤੇ ਮੁਜ਼ੱਫਰਾਬਾਦ ਜ਼ਿਲ੍ਹਿਆਂ ਨੂੰ ਦਰਸਾਉਂਦਾ ਹੈ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਇਨ੍ਹਾਂ ਦੋਹਾਂ ਜ਼ਿਲ੍ਹਿਆਂ ਸਮੇਤ ਜ਼ਿਲ੍ਹਿਆਂ ਦੀ ਕੁੱਲ ਗਿਣਤੀ 22 ਹੋਵੇਗੀ।

 

ਪਾਕਿਸਤਾਨ ਦੇ ਕਬਜ਼ੇ ਵਾਲੇ ਦੋ ਜ਼ਿਲ੍ਹਿਆਂ ਤੋਂ ਇਲਾਵਾ, ਕੁਪਵਾੜਾ, ਬਾਂਦੀਪੋਰਾ, ਬਾਰਾਮੂਲਾ, ਪੁੰਛ, ਬਡਗਾਮ, ਕੁਲਗਾਮ, ਸ਼ੋਪੀਆਂ, ਕਿਸ਼ਤਵਾੜ, ਉੱਧਮਪੁਰ, ਡੋਡਾ, ਸਾਂਬਾ, ਜੰਮੂ, ਕਠੂਆ, ਰਾਮਬੰਨ, ਰਾਜੌਰੀ, ਅਨੰਤਨਾਗ, ਪੁਲਵਾਮਾ, ਸ੍ਰੀਨਗਰ, ਰਿਆਸੀ ਅਤੇ ਗੰਦਰਬਲ ਜ਼ਿਲ੍ਹੇ ਜੰਮੂ- ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਹੋਰ ਜ਼ਿਲ੍ਹੇ ਹੋਣਗੇ।

 

ਮਹੱਤਵਪੂਰਨ ਗੱਲ ਇਹ ਹੈ ਕਿ ਮੀਰਪੁਰ ਅਤੇ ਮੁਜ਼ੱਫਰਾਬਾਦ ਨੂੰ ਭਾਰਤ ਹਮੇਸ਼ਾ ਤੋਂ ਆਪਣਾ ਹਿੱਸਾ ਦੱਸਦਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan furious over on new maps of Jammu and Kashmir and Ladakh