ਅਗਲੀ ਕਹਾਣੀ

ਪਾਕਿਸਤਾਨ ਸਿਰ 30,000 ਅਰਬ ਰੁਪਏ ਦਾ ਕਰਜ਼ਾ

ਪਾਕਿਸਤਾਨ ਸਿਰ 30,000 ਅਰਬ ਰੁਪਏ ਦਾ ਕਰਜ਼ਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੇਸ਼ ਦੀ ਖ਼ਰਾਬ ਆਰਥਿਕ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਜਿਹੜੇ ਲੋਕਾਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਕਰਜ਼ੇ ਵਿੱਚ ਡੁਬੋ ਦਿੱਤਾ ਸੀ, ਉਹ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ।

 

 

ਸ੍ਰੀ ਖ਼ਾਨ ਨੇ ਇਹ ਵੀ ਕਿਹਾ ਕਿ ਉਹ ਇੱਕ ਕਮਿਸ਼ਨ ਦਾ ਗਠਨ ਕਰਨਗੇ, ਜਿਸ ਵਿੱਚ ਉੱਚ–ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਸਾਰਿਆਂ ਨੇ ਕਈ ਪ੍ਰਮੁੰਖ ਸਿਆਸੀ ਹਸਤੀਆਂ ਦੀ ਗ੍ਰਿਫ਼ਤਾਰੀ ਦਾ ਬਚਾਅ ਕੀਤਾ ਸੀ।

 

 

ਨਕਦੀ ਦੀ ਤੰਗੀ ਦਾ ਸਾਹਮਣਾ ਕਰ ਰਹੀ ਸਰਕਾਰ ਦੇ ਪਹਿਲੇ ਬਜਟ ਤੋਂ ਬਾਅਦ ਸ੍ਰੀ ਖ਼ਾਨ ਨੇ ਕਿਹਾ ਕਿ ਸਾਰੀ ਆਰਥਿਕ ਸਮੱਸਿਆ ਕਰਜ਼ੇ ਕਾਰਨ ਸੀਜੋ ਪਿਛਲੇ 10 ਸਾਲਾਂ ’ਚ 6 ਹਜ਼ਾਰ ਅਰਬ ਰੁਪਏ ਤੋਂ ਵਧ ਕੇ 30,000 ਅਰਬ ਰੁਪਏ ਹੋ ਗਿਆ ਹੈ।

 

 

ਸ੍ਰੀ ਖ਼ਾਨ ਦਾ ਇਹ ਭਾਸ਼ਣ ਅਜਿਹੇ ਵੇਲੇ ਆਇਆ ਹੈ, ਜਦੋਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਮਜ਼ਾ ਸ਼ਹਿਬਾਜ਼ ਨੂੰ ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ ਨਾਲ ਸਬੰਧਤ ਮਾਮਲਿਆਂ ਵਿੱਚ ਰਾਸ਼ਟਰੀ ਜਵਾਬਦੇਵਹੀ ਬਿਊਰੋ (NAB) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।

 

 

ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਵੀ ਐੱਨਏਬੀ ਨੇ ਬਹੁ–ਕਰੋੜੀ ਡਾਲਰ ਦੇ ਮਨੀ–ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਪਹਿਲਾਂ ਤੋਂ ਹੀ 2018 ਤੋਂ ਹੀ ਭ੍ਹਿਸ਼ਟਾਚਾਰ ਦੇ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan has the debt of Rs 30000 billion