ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਪਰਿਸ਼ਦ ਨੂੰ ਚਿੱਠੀ ਲਿਖ ਕੇ ਕਹੀ ਇਹ ਗੱਲ

ਪਾਕਿਸਤਾਨ ਇਕ ਵਾਰ ਮੁੜ ਭਾਰਤ ਤੋਂ ਡਰਿਆ ਹੋਇਆ ਹੈ।  ਇਸ ਵਾਰ ਉਸ ਨੇ ਸੰਯੁਕਤ ਰਾਸ਼ਟਰ ਅਤੇ ਸੁਰੱਖਿਆ ਪਰਿਸ਼ਦ ਨੂੰ ਚਿੱਠੀ ਲਿਖੀ ਹੈ ਅਤੇ ਉਨ੍ਹਾਂ ਨੂੰ ‘ਭਾਰਤ ਵੱਲੋਂ ਪੈਦਾ ਹੋਏ ਖ਼ਤਰੇ’ ਤੋਂ ਸੁਚੇਤ ਕੀਤਾ ਹੈ। 

 

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਤਰਜਮਾਨ ਆਇਸ਼ਾ ਫਾਰੂਕੀ ਨੇ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਅਤੇ ਸੁਰੱਖਿਆ ਪਰਿਸ਼ਦ ਦੇ ਪ੍ਰਧਾਨ ਕੈਲੀ ਕਰਾਫਟ ਨੂੰ ਇੱਕ ਪੱਤਰ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਭਾਰਤੀ ਸੈਨਿਕਾਂ ਦੀ ਤਾਇਨਾਤੀ ਅਤੇ ਜੰਗਬੰਦੀ ਦੀ ਉਲੰਘਣਾ ਦਾ ਵੇਰਵਾ ਦਿੱਤਾ ਹੈ। 

 

ਲਗਾਤਾਰ ਵੱਧ ਰਹੀਆਂ ਘਟਨਾਵਾਂ ਨੇ ਪਾਕਿਸਤਾਨ ਲਈ ਖਤਰਾ ਪੈਦਾ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸ ਵਿੱਚ ਕਈ ਆਮ ਨਾਗਰਿਕ ਵੀ ਮਾਰੇ ਗਏ ਹਨ।
 

ਫਾਰੂਕੀ ਨੇ ਕਿਹਾ ਕਿ ਅਸੀਂ ਆਪਣੀਆਂ ਚਿੰਤਾਵਾਂ ਅਤੇ ਡਰਾਂ ਨੂੰ ਅੰਤਰਰਾਸ਼ਟਰੀ ਸੰਗਠਨਾਂ ਦੇ ਨਾਲ ਨਾਲ ਆਪਣੇ ਦੋਸਤਾਂ ਨਾਲ ਸਾਂਝਾ ਕੀਤਾ ਹੈ। ਪਾਕਿਸਤਾਨ ਹਾਲ ਹੀ ਦੇ ਦਿਨਾਂ ‘ਚ ਦੋਸ਼ ਲਾਉਂਦਾ ਰਿਹਾ ਹੈ ਕਿ ਭਾਰਤ ਵਿੱਚ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਵਰਗੇ ਮੁੱਦਿਆਂ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨਾਂ ਦਾ ਧਿਆਨ ਹਟਾਉਣ ਲਈ ਭਾਰਤ ਕੋਈ ਫਾਲਸ ਫਲੈਗ ਆਪਰੇਸ਼ਨ ਕਰ ਸਕਦਾ ਹੈ। 

 

ਇਸ ਪ੍ਰਸੰਗ ਵਿੱਚ ਫਾਰੂਕੀ ਨੇ ਕਿਹਾ ਕਿ ਪਾਕਿਸਤਾਨ ਦੀਆਂ ਕੂਟਨੀਤਕ ਕੋਸ਼ਿਸ਼ਾਂ ਨੇ ਹਿੰਦੂ ਰਾਸ਼ਟਰਵਾਦ ਨੂੰ ਧਾਰਮਿਕ ਘੱਟ ਗਿਣਤੀਆਂ ਦੀ ਕੀਮਤ 'ਤੇ ਉਤਸ਼ਾਹਤ ਕਰਨ ਦੇ ਏਜੰਡੇ ਦਾ ਪਰਦਾਫਾਸ਼ ਕੀਤਾ ਹੈ
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Pakistan is scared again from India now they write a letter to United Nations and Security Council