ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਾਜ਼ ਸ਼ਰੀਫ਼ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਮੁੜ ਦਾਇਰ ਕੀਤੀ ਅਰਜ਼ੀ

ਵਿਗੜਦੀ ਸਿਹਤ ਦਾ ਦਿੱਤਾ ਹਵਾਲਾ

 

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਅਲ ਅਜੀਜੀਆ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕੀਤਾ। 

 

ਇਸ ਮਹੀਨੇ ਦੀ ਸ਼ੁਰੂਆਤ ਵਿੱਚ ਸੁਪਰੀਮ ਕੋਰਟ ਨੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ 69 ਸਾਲਾ ਨਵਾਜ਼ ਸ਼ਰੀਫ਼ ਦੀ ਸਿਹਤ ਦੇ ਆਧਾਰ ਉੱਤੇ ਜ਼ਮਾਨਤ ਅਤੇ ਵਿਦੇਸ਼ ਜਾਣ ਦੀ ਇਜਾਜ਼ਤ ਦੀ ਮੰਗ ਕਰਨ ਵਾਲੀ ਮੁੜ ਵਿਚਾਰ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।

 

ਸ਼ਰੀਫ਼, ਛੇ ਹਫ਼ਤੇ ਦੀ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਆਪਣੀ ਸੱਤ ਸਾਲ ਕੈਦ ਦੀ ਸਜ਼ਾ ਕੱਟਣ ਲਈ 7 ਮਈ ਨੂੰ ਕੋਟ ਲਖਪਤ ਜੇਲ੍ਹ ਵਿਚ ਵਾਪਸ ਆਏ ਸਨ। ਇਹ ਜ਼ਮਾਨਤ ਉਨ੍ਹਾਂ ਨੂੰ ਡਾਕਟਰੀ ਆਧਾਰ 'ਤੇ ਦਿੱਤੀ ਗਈ ਸੀ ਜਿਸ 'ਚ ਸ਼ਰਤ ਇਹ ਸੀ ਕਿ ਉਹ ਪਾਕਿਸਤਾਨ ਤੋਂ ਬਾਹਰ ਨਹੀਂ ਜਾਣਗੇ। 

 

ਐਕਸਪ੍ਰੈਸ ਟ੍ਰਿਬਿਊਨ ਨੇ ਖ਼ਬਰ ਦਿੱਤੀ ਹੈ ਕਿ ਹਾਈ ਕੋਰਟ ਵਿੱਚ ਸ਼ਰੀਫ ਦੇ ਵਕੀਲ ਖਵਾਜਾ ਹੈਰਿਸ ਵੱਲੋਂ ਦਾਇਰ ਪਟੀਸ਼ਨ ਵਿੱਚ ਸਵਿੱਟਜ਼ਰਲੈਂਡ, ਅਮਰੀਕਾ ਅਤੇ ਬ੍ਰਿਟੇਨ ਦੇ ਮਾਹਰਾਂ ਅਤੇ ਡਾਕਟਰਾਂ ਦੀ ਸਲਾਹ ਨੂੰ ਸ਼ਾਮਲ ਕੀਤਾ ਗਿਆ ਹੈ।


ਪਟੀਸ਼ਨ ਵਿਚ ਦੱਸਿਆ ਗਿਆ ਹੈ ਕਿ ਮੈਡੀਕਲ ਬੋਰਡ ਮੁਤਾਬਕ ਨਵਾਜ਼ ਬਹੁਤ ਬਿਮਾਰੀਆਂ ਤੋਂ ਪੀੜਤ ਹਨ। ਖ਼ਬਰ ਮੁਤਾਬਕ ਡਾਕਟਰਾਂ ਨੇ ਸਿਫ਼ਾਰਸ਼ ਕੀਤੀ ਹੈ ਕਿ ਸ਼ਰੀਫ਼ ਦੀ ਸਥਿਤੀ ਬਿਲਕੁਲ ਵੀ ਚੰਗੀ ਨਹੀਂ ਹੈ ਅਤੇ ਤਣਾਅ ਉਨ੍ਹਾਂ ਦੇ ਜੀਵਨ ਲਈ ਖ਼ਤਰਾ ਸਾਬਤ ਹੋ ਸਕਦਾ ਹੈ।  ਪਟੀਸ਼ਨ ਵਿਚ ਦੱਸਿਆ ਕਿ ਹੈ ਕਿ ਜਿਥੋਂ ਤੱਕ ਸ਼ਰੀਫ਼ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦਾ ਪੱਧਰ ਵੀ ਠੀਕ ਨਹੀਂ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan jailed former premier Nawaz Sharif files bail application plea in Islamabad High Court