ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੂੰ ਮਿਲੀ ਜ਼ਮਾਨਤ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਸ਼ਰੀਫ ਨੂੰ ਚੌਧਰੀ ਸ਼ੂਗਰ ਮਿੱਲ ਮਾਮਲੇ ਵਿੱਚ ਲਾਹੌਰ ਹਾਈ ਕੋਰਟ ਨੇ ਲੰਘੇ ਸੋਮਵਾਰ ਜ਼ਮਾਨਤ ਦੇ ਦਿੱਤੀ ਹੈ।

 

 

ਜਸਟਿਸ ਅਲੀ ਬਕਰ ਨਜਾਫੀ ਅਤੇ ਜਸਟਿਸ ਸਰਦਾਰ ਅਹਿਮਦ ਨਈਮ ਦੀ ਸਾਂਝੀ ਬੈਂਚ ਨੇ ਮਰੀਅਮ ਨਵਾਜ਼ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ। ਸੁਣਵਾਈ ਦੌਰਾਨ ਮਰੀਅਮ ਦੇ ਵਕੀਲ ਅਤੇ ਕੌਮੀ ਜਵਾਬਦੇਹੀ ਬਿਊਰੋ (ਐਨਏਬੀ) ਦੇ ਅਧਿਕਾਰੀ ਵੀ ਅਦਾਲਤ ਵਿੱਚ ਮੌਜੂਦ ਸਨ।

 

 

ਬੈਂਚ ਨੇ ਇਸ ਮਾਮਲੇ ਚ 31 ਅਕਤੂਬਰ ਨੂੰ ਸੁਣਵਾਈ ਪੂਰੀ ਕੀਤੀ ਸੀ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Lahore High Court grants bail to Maryam Nawaz