ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਭਾਰਤ ਨੂੰ ਦੱਸਿਆ : ਪਾਕਿ ਵਿਦੇਸ਼ ਮੰਤਰੀ ਕੁਰੈਸ਼ੀ

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਨੂੰ ਦੱਸਿਆ : ਪਾਕਿ ਵਿਦੇਸ਼ ਮੰਤਰੀ ਕੁਰੈਸ਼ੀ

ਪਾਕਿਸਤਾਨ ਨੇ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ `ਤੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਆਪਣੇ ਫੈਸਲੇ ਤੋਂ ਭਾਰਤ ਨੂੰ ਜਾਣੂ ਕਰਵਾ ਦਿੱਤਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀਰਵਾਰ ਨੂੰ ਇਹ ਗੱਲ ਕਹੀ। ਉਥੇ, ਪਾਕਿ ਵਿਦੇਸ਼ ਦਫ਼ਤਰ ਨੇ ਕਿਹਾ ਕਿ ਉਹ ਉਦੋਂ ਤੱਕ ਬਹੁਤ ਕੁਝ ਨਹੀਂ ਕਰ ਸਕਦੇ, ਜਦੋਂ ਤੱਕ ਨਵੀਂ ਦਿੱਲੀ ਤੋਂ ਇਸ `ਤੇ ਪ੍ਰਤੀਕਿਰਿਆ ਨਹੀਂ ਆਉਂਦੀ।


ਕੁਰੈਸ਼ੀ ਦਾ ਬਿਆਨ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਲਈ ਲਾਂਘੇ ਦੇ ਨਿਰਮਾਣ ਲਈ ਪਾਕਿਸਤਾਨ ਨੂੰ ਅਪੀਲ ਕਰਨ ਦੇ ਕੁਝ ਘੰਟਿਆਂ ਬਾਅਦ ਆਇਆ ਹੈ। ਜਿ਼ਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਰੋਵਾਲ ਜਿ਼ਲ੍ਹੇ `ਚ ਹੈ ਅਤੇ ਇਸ ਨੂੰ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ `ਚ ਡੇਰਾ ਬਾਬਾ ਨਾਨਕ ਨਾਲ ਜੋੜਨ ਲਈ ਇਕ ਲਾਂਘੇ ਦਾ ਨਿਰਮਾਣ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।


ਕੁਰੈਸ਼ੀ ਨੇ ਇਕ ਟਵੀਟ `ਚ ਕਿਹਾ ਕਿ ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਆਪਣੇ ਫੈਸਲੇ ਤੋਂ ਭਾਰਤ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ `ਚ ਭੂਮੀ ਪੂਜਨ ਕਰਨਗੇ। ਇਸ ਸ਼ੁਭ ਮੌਕੇ ਲਈ ਅਸੀਂ ਸਿੱਖ ਭਾਈਚਾਰੇ ਦਾ ਪਾਕਿਸਤਾਨ `ਚ ਸਵਾਗਤ ਕਰਦੇ ਹਾਂ।


ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਂਵਾਂ ਅਨੁਸਾਰ ਅਗਲੇ ਸਾਲ ਹੋਣ ਵਾਲੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵੀਰਵਾਰ ਨੂੰ ਮੰਤਰੀ ਮੰਡਲ ਵੱਲੋਂ ਪਾਸ ਪ੍ਰਸਤਾਵ ਮੁਤਾਬਕ ਲਾਂਘਾ ਬਣਾਉਣ ਲਈ ਪਾਕਿਸਤਾਨ ਨਾਲ ਸਪੰਰਕ ਕੀਤਾ ਹੈ।


ਜਵਾਬ `ਚ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਸਮੇਤ ਸਾਰੇ ਮੁੱਦਿਆਂ `ਤੇ ਗੱਲਬਾਤ ਲਈ ਲਿਖਤੀ `ਚ ਪ੍ਰਸਤਾਵ ਦਿੱਤਾ ਹੈ, ਪ੍ਰੰਤੂ ਭਾਰਤ ਨੇ ਅੱਗੇ ਵਧਣ ਤੋਂ ਮਨਾ ਕਰ ਦਿੱਤਾ।


ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਯਤਨ ਜਾਰੀ ਹਨ ਅਤੇ ਉਸਨੇ ਧਾਰਮਿਕ ਸਮਾਰੋਹਾਂ `ਚ ਹਿੱਸਾ ਲੈਣ ਲਈ ਪਾਕਿਸਤਾਨ ਆਉਣ ਲਈ ਭਾਰਤੀ ਸਿੱਖਾਂ ਨੂੰ 3838 ਵੀਜੇ ਜਾਰੀ ਕੀਤੇ ਹਨ। ਫੈਸਲ ਨੇ ਕਿਹਾ ਅਸੀਂ ਆਪਣੇ ਵੱਲੋਂ ਯਤਨ ਜਾਰੀ ਰਖਾਂਗੇ, ਪ੍ਰੰਤੂ ਜਦੋਂ ਤੱਕ ਦੂਜੇ ਪਾਸੇ ਤੋਂ ਪ੍ਰਤੀਕਿਰਿਆ ਨਹੀਂ ਆਉਂਦੀ ਉਦੋਂ ਤੱਕ ਅਸੀਂ ਬਹੁਤ ਕੁਝ ਨਹੀਂ ਕਰ ਸਕਦੇ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Minister Shah Mahmood Qureshi says informed India about the opening of Kartarpur corridor