ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਦੇ ਕਸ਼ਮੀਰ ਵਾਲੇ ਬਿਆਨ ਉਤੇ ਭੜਕਿਆ ਪਾਕਿ

ਭਾਰਤ ਦੇ ਕਸ਼ਮੀਰ ਵਾਲੇ ਬਿਆਨ ਉਤੇ ਭੜਕਿਆ ਪਾਕਿ

ਪਾਕਿਸਤਾਨ ਨੇ ਭਾਰਤ ਦੇ ਕਸ਼ਮੀਰ ਉਤੇ ਦਿੱਤੇ ਗਏ ਬਿਆਨ ਉਤੇ ਇਤਰਾਜ ਪ੍ਰਗਟਾਇਆ ਹੈ। ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਆਪਣੇ ਕਬਜ਼ੇ ਹੇਠਲੇ ਕਸ਼ਮੀਰ ਉਤੇ ਭਾਰਤ ਦੇ ਬਿਆਨ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।

 

ਪਾਕਿਸਤਾਨ ਨੇ ਆਪਣੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਭਾਰਤ ਦੇ ਭੌਤਿਕ ਅਧਿਕਾਰ ਖੇਤਰ ਵਿਚ ਲਏ ਜਾਣ ਬਾਰੇ ਭਾਰਤ ਦੇ ਹਮਲਾਵਰ ਰਵੱਈਆ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਇਸ ਤਰ੍ਹਾਂ ਦੇ ‘ਗੈਰ ਜ਼ਿੰਮੇਵਾਰਾਨਾ ਅਤੇ ਸਖਤ ਬਿਆਨਾਂ ਨਾਲ–ਨਾਲ ਤਣਾਅ ਹੋਰ ਵਧੇਗਾ ਅਤੇ ਇਨ੍ਹਾਂ ਬਿਆਨਾਂ ਨਾਲ ਖੇਤਰ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਗੰਭੀਰ ਖਤਰਾ ਪੈਦਾ ਹੋਵੇਗਾ।

 

ਜ਼ਿਕਰਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਦੇ ਬਿਆਨ ਉਤੇ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਪਾਕਿਸਤਾਨ ਅਤੇ ਪੀਓਕੇ ਬਾਰੇ ਭਾਰਤੀ ਵਿਦੇਸ਼ ਮੰਤਰੀ ਵੱਲੋਂ ਦਿੱਤੇ ਗਏ ਭੜਕਾਊ ਅਤੇ ਗੈਰਜ਼ਿੰਮੇਵਾਰਾਨਾ ਬਿਆਨਾਂ ਦੀ ਸਖਤ ਨਿੰਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਖਾਰਜ ਕਰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan objected to India Kashmir statement