ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਸੂਦ ਦੀ ਜਾਇਦਾਦ ਸੀਲ ਕਰਨ, ਯਾਤਰਾ ਉੱਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ

ਪਾਕਿਸਤਾਨ ਨੇ ਜੈਸ਼-ਏ-ਮੁਹੰਮਦ ਸਰਗਨਾ ਮਸੂਦ ਅਜਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਆਲਮੀ ਅੱਤਵਾਦੀ ਐਲਾਣਨ ਤੋਂ ਬਾਅਦ ਉਸ ਦੀ ਜਾਇਦਾਦ ਸੀਲ ਕਰਨ ਅਤੇ ਉਸ ਦੇ ਯਾਤਰਾ ਕਰਨ ਉੱਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। 


ਪਾਕਿਸਤਾਨ ਵਿੱਚ ਰਹਿਣ ਵਾਲੇ ਅਜਹਰ ਦੇ ਹਥਿਆਰ ਖ਼ਰੀਦਣ ਤੇ ਵੇਚਣ ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸਲਾਮਿਕ ਸਟੇਟ ਅਤੇ ਅਲਕਾਇਦਾ ਉੱਤੇ ਸੰਯੁਕਤ ਰਾਸ਼ਟਰ ਦੀ ਰੋਕ ਕਮੇਟੀ ਨੇ ਬੁੱਧਵਾਰ ਨੂੰ ਅਜਹਰ ਨੂੰ ਆਲਮੀ ਅੱਤਵਾਦੀ ਐਲਾਨਿਆ ਸੀ। 
 

ਜੈਸ਼ ਨੇ ਫ਼ਰਵਰੀ ਵਿੱਚ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਕਾਫਲੇ ਉੱਤੇ ਹੋਏ ਹਮਲੇ ਦੀ ਜ਼ੰਮੇਵਾਰੀ ਲਈ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਰੀ ਅਧਿਸੂਚਨਾ ਵਿੱਚ ਕਿਹਾ ਕਿ ਸੰਘ ਸਰਕਾਰ ਨੂੰ ਇਹ ਹੁਕਮ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਜਹਰ ਵਿਰੁੱਧ ਪ੍ਰਸਤਾਵ 2368 (2017) ਦਾ ਪੂਰਨ ਰੂਪ ਨਾਲ ਪਾਲਣ ਹੋਵੇਗਾ।
 

ਸਰਕਾਰ ਨੇ ਅਧਿਕਾਰੀਆਂ ਨੂੰ ਅਧਿਸੂਚਨਾ ਦੇ ਆਧਾਰ ਉੱਤੇ ਜੈਸ਼ ਸਰਗਨਾ ਵਿਰੁੱਧ ਬਣਦੀ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan order to ban visit of masood azhar