ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ ਘਟਨਾ 'ਤੇ ਆਇਆ PM ਇਮਰਾਨ ਖ਼ਾਨ ਦਾ ਬਿਆਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਤਵਾਰ ਨੂੰ ਨਨਕਾਣਾ ਸਾਹਿਬ ਵਿਖੇ ਹੋਏ ਭੰਨਤੋੜ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ‘ਸੋਚ’ ਦੇ ਵਿਰੁੱਧ ਹੈ ਅਤੇ ਇਸ ਮਾਮਲੇ ‘ਤੇ ਉਨ੍ਹਾਂ ਦੀ ਸਰਕਾਰ ਦਾ ਰੁਖ ਇਸ ਮਾਮਲੇ ਵਿੱਚ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ। ਗੁਰਦੁਆਰਾ ਨਨਕਾਣਾ ਸਾਹਿਬ ਲਾਹੌਰ ਨੇੜੇ ਹੈ ਜਿਸ ਨੂੰ ਗੁਰਦੁਆਰਾ ਜਨਮ ਅਸਥਾਨ ਵੀ ਕਿਹਾ ਜਾਂਦਾ ਹੈ। ਇਹ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ।

 

ਖਬਰਾਂ ਅਨੁਸਾਰ ਸ਼ੁੱਕਰਵਾਰ ਨੂੰ ਇੱਕ ਹਿੰਸਕ ਭੀੜ ਨੇ ਗੁਰਦੁਆਰੇ ਉੱਤੇ ਹਮਲਾ ਕੀਤਾ ਅਤੇ ਪੱਥਰ ਮਾਰੇ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਇਸ ਘਟਨਾ 'ਤੇ ਚੁੱਪੀ ਤੋੜਦਿਆਂ ਖਾਨ ਨੇ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ 'ਤੇ ਭਾਰਤ ਵਿੱਚ ਹਮਲੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਨਨਕਾਣਾ ਸਾਹਿਬ ਦੀ ਨਿੰਣਦਯੋਗ ਘਟਨਾ ਵਿੱਚ ਵੱਡਾ ਅੰਤਰ ਹੈ।

 

ਇਸ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਟਵੀਟ ਕੀਤਾ ਕਿ ਇਹ ਘਟਨਾ ਮੇਰੀ ਸੋਚ ਦੇ ਵਿਰੁੱਧ ਹੈ ਅਤੇ ਪੁਲਿਸ ਅਤੇ ਨਿਆਂਪਾਲਿਕਾ ਸਮੇਤ ਸਰਕਾਰ ਵੱਲੋਂ ਇਸ ‘ਤੇ ਕੋਈ ਬਰਦਾਸ਼ਤ ਨਹੀਂ ਵਾਲਾ ਰੁਖ਼ ਰਹੇਗਾ। ਖ਼ਾਨ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਘੱਟ ਗਿਣਤੀਆਂ ਨੂੰ ਦਬਾਉਣ ਅਤੇ ਮੁਸਲਮਾਨਾਂ ‘ਤੇ ਨਿਸ਼ਾਨਾ ਸਾਧਣ ਵਾਲੇ ਹਮਲਿਆਂ ਦੀ ਹਮਾਇਤ ਕਰਨ ਦੀ ਸੀ। 
 

ਭਾਰਤ ਨੇ ਨਨਕਾਣਾ ਸਾਹਿਬ ਦੀ ਘਟਨਾ 'ਤੇ ਸਖ਼ਤ ਪ੍ਰਤੀਕ੍ਰਿਆ ਦਿੰਦਿਆਂ ਪਾਕਿਸਤਾਨ ਸਰਕਾਰ ਨੂੰ ਉਥੋਂ ਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ। ਸ਼ਨਿੱਚਰਵਾਰ ਨੂੰ ਭਾਰਤ ਵਿੱਚ ਕਈ ਸੰਗਠਨਾਂ ਅਤੇ ਪਾਰਟੀਆਂ ਦੇ ਨੇਤਾਵਾਂ ਨੇ ਇਤਿਹਾਸਕ ਗੁਰਦੁਆਰੇ 'ਤੇ ਭੀੜ ਦੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ 'ਬੁਜ਼ਦਿਲ ਅਤੇ ਸ਼ਰਮਨਾਕ' ਹਰਕਤ ਦੱਸਿਆ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan PM Imran Khan on Nankana Sahib Gurdwara attack said this is against my thinking