ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਮਰਾਨ ਖ਼ਾਨ ਦੀ ਕੋਸ਼ਿਸ਼ਾਂ ਸਹੀ, ਪਾਕਿ ਫ਼ੌਜ ਵੀ ਲਵੇ ਸਹੀ ਫੈਸਲੇ: ਅਮਰੀਕਾ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਯੂਐਨ ਚ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨੇ ਜਾਣ ਦੇ ਕੁਝ ਦੇਰ ਮਗਰੋਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਗੱਲਾਂ ਸਹੀ ਕਰ ਰਹੇ ਹਨ ਤੇ ਦੇਸ਼ ਚ ਬਦਲਾਅ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ ਪਰ ਉਨ੍ਹਾਂ ਦੀ ਫ਼ੌਜ ਨੂੰ ਵੀ ਸਹੀ ਫੈਸਲੇ ਲੈਣ ਅਤੇ ਸਹੀ ਕਦਮ ਚੁੱਕਣ ਦੀ ਲੋੜ ਹੈ।

 

ਅਮਰੀਕੀ ਪ੍ਰਸ਼ਾਸਨ ਦੇ ਇਕ ਸੀਨੀਅਰ ਅਫ਼ਸਰ ਨੇ ਕਿਹਾ ਕਿ ਅਮਰੀਕਾ ਅੱਤਵਾਦੀ ਸੰਗਠਨਾਂ ਨੂੰ ਮਦਦ ਦੇਣ ਦੀ ਪਾਕਿਸਤਾਨ ਦੀ ਨੀਤੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ 18 ਮਹੀਨਿਆਂ ਪਹਿਲਾਂ ਪਾਕਿਸਤਾਨ ਨੂੰ ਦਿੱਤੇ ਜਾਣ ਵਾਲੀ ਸੁਰੱਖਿਆ ਮਦਦ ਚ ਕਟੌਤੀ ਕਰਨ ਦਾ ਹੁਕਮ ਦਿੱਤਾ ਸੀ।

 

ਅਫ਼ਸਰ ਨੇ ਜ਼ਿਕਰ ਕਰਦਿਆਂ ਕਿਹਾ ਕਿ ਅਮਰੀਕਾ ਜਾਣਦਾ ਹੈ ਕਿ ਪਾਕਿਸਤਾਨ ਚ ਅੱਤਵਾਦੀ ਸੰਗਠਨਾਂ ਦੇ ਆਈਐਸਆਈ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਅਤੇ ਸਿਆਸਤ ਚ ਸ਼ਾਮਲ ਨਹੀਂ ਹੋਣਾ ਚਾਹੁੰਦਾ ਤੇ ਉਮੀਦ ਕਰਦਾ ਹੈ ਕਿ ਪਾਕਿਸਤਾਨੀ ਫ਼ੌਜ ਹਾਲਾਤ ਚ ਸੁਧਾਰ ਕਰੇਗੀ।

 

ਅਮਰੀਕਾ ਨੇ ਕਿਹਾ, ਅਸੀਂ ਪਾਕਿ ਚ ਫ਼ੌਜੀ ਸਰਕਾਰ ਦੀ ਹਮਾਇਤ ਕਰਦੇ ਹਾਂ। ਅਸੀਂ ਉੱਥੇ ਸ਼ੁਰੂ ਤੋਂ ਚੱਲਣ ਵਾਲੀ ਲੋਕਤਾਂਤਰਿਕ ਪ੍ਰਣਾਲੀ ਦੀ ਹਮਾਇਤ ਕਰਦੇ ਹਾਂ। ਪੀਐਮ ਇਮਰਾਨ ਖਾਨ ਗੱਲਾਂ ਸਹੀ ਕਰਦੇ ਹਨ ਤੇ ਪਾਕਿਸਤਾਨ ਚ ਕੁਝ ਬਦਲਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਹ ਸਮਾਂ ਹੀ ਦੱਸੇਗਾ ਕਿ ਇਮਰਾਨ ਇਸ ਵਿਚ ਸਫ਼ਲ ਹੋਣਗੇ ਜਾਂ ਨਹੀਂ।

 

ਅਫ਼ਸਰ ਨੇ ਕਿਹਾ ਕਿ ਪਾਕਿਸਤਾਨ ਦੀ ਫ਼ੌਜ ਦੀ ਪ੍ਰਣਾਲੀ ਨੂੰ ਸਹੀ ਫੈਸਲੇ ਲੈਣ ਅਤੇ ਸਹੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਮਰਾਨ ਜਿਸ ਦਿਸ਼ ਚ ਜਾਉਂਦੇ ਦਿੱਖ ਰਹੇ ਹਨ ਫ਼ੌਜ ਹਾਲੇ ਤਕ ਉਸ ਵੱਲ ਹਮਾਇਤ ਕਰਦੀ ਦਿੱਖ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਾਲੇ ਕੁਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਅਸੀਂ ਉਨ੍ਹਾਂ ਨੂੰ ਪਹਿਲਾਂ ਵੀ ਪਲਟਦਿਆਂ ਦੇਖਿਆ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan PM Imran Khan saying right things his military leadership too needs to take right decisions Says US