ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

POK ਦੇ ਲੋਕਾਂ ਨੂੰ ਮਾਰਚ ਕੱਢਣ ਲਈ ਭੜਕਾ ਰਿਹੈ ਪਾਕਿਸਤਾਨ

ਜਦੋਂ ਤੋਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਘਾਟੀ ਚ ਧਾਰਾ 370 ਦਾ ਖਾਤਮਾ ਕੀਤਾ ਹੈ ਉਦੋਂ ਤੋਂ ਪਾਕਿਸਤਾਨ ਪਾਗਲ ਹੋਇਆ ਪਿਆ ਹੈ। ਪਾਕਿ ਨੂੰ ਇਸ ਮਾਮਲੇ ਚ ਅੰਤਰਰਾਸ਼ਟਰੀ ਮੰਚ 'ਤੇ ਵੀ ਕੋਈ ਮਦਦ ਨਹੀਂ ਮਿਲ ਰਹੀ ਹੈ ਤੇ ਇਹੀ ਕਾਰਨ ਹੈ ਕਿ ਪਾਕਿਸਤਾਨ ਹੁਣ ਇਕ ਨਵੀਂ ਸਾਜਿਸ਼ ਰਚਣ ਦੀ ਤਿਆਰੀ ਕਰ ਰਿਹਾ ਹੈ।

 

ਭਾਰਤੀ ਫੌਜ ਦੇ ਸੂਤਰਾਂ ਅਨੁਸਾਰ, ਪਾਕਿਸਤਾਨੀ ਫ਼ੌਜ ਨੇ ਪੀਓਕੇ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਦੇ ਸਥਾਨਕ ਲੋਕਾਂ ਨਾਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਇਹ ਮਾਰਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਕੰਟਰੋਲ ਰੇਖਾ ਤੱਕ ਕੱਢੇ ਜਾਣ ਦੀ ਤਿਆਰੀ ਹੈ। ਸੂਤਰਾਂ ਅਨੁਸਾਰ ਪਾਕਿਸਤਾਨ ਨੇ ਧਾਰਾ 370 ‘ਤੇ ਕਸ਼ਮੀਰ ਵਿੱਚ ਅਸ਼ਾਂਤੀ ਫੈਲਾਉਣ ਦੇ ਮਕਸਦ ਨਾਲ ਇਹ ਤਿਆਰੀ ਕੀਤੀ ਹੈ।

 

ਦੱਸ ਦੇਈਏ ਕਿ 5 ਅਗਸਤ ਨੂੰ ਭਾਰਤ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡਣ ਦਾ ਫੈਸਲਾ ਕੀਤਾ ਸੀ।

 

ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਐਲਓਸੀ ਦੀ ਸ਼ਾਨ ਨੂੰ ਯਕੀਨੀ ਬਣਾਉਣ: ਫੌਜ

 

ਭਾਰਤੀ ਫੌਜ ਦੇ ਅਧਿਕਾਰੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਪਾਕਿਸਤਾਨੀ ਫ਼ੌਜ ਦਾ ਸਮਰਥਨ ਕਰਨ ਵਾਲੇ ਸਥਾਨਕ ਲੋਕਾਂ ਦੇ ਮਾਰਚ ਤੋਂ ਪਹਿਲਾਂ ਕਿਹਾ ਕਿ ਇਸਲਾਮਾਬਾਦ ਨੂੰ ਕੰਟਰੋਲ ਰੇਖਾ ਦੀ ਸ਼ਾਨ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

 

ਭਾਰਤ ਵੱਲੋਂ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਦੇ ਖ਼ਤਮ ਹੋਣ ਦੇ ਵਿਰੋਧ ਚ ਪਾਕਿਸਤਾਨ ਮਾਰਚ ਕੱਢਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਫ਼ੌਜ ਦੇ ਸੂਤਰਾਂ ਨੇ ਕਿਹਾ ਕਿ ਪਾਕਿਸਤਾਨੀ ਫੌਜ ਕਸ਼ਮੀਰੀਆਂ ਨੂੰ ਪੀਓਕੇ ਚ ਹਥਿਆਰ ਵਜੋਂ ਵਰਤ ਰਹੀ ਹੈ ਤੇ ਭਾਰਤੀ ਸੁਰੱਖਿਆ ਬਲ ਕੰਟਰੋਲ ਰੇਖਾ 'ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan provoking people of PoK to march