ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਤਰਫ ਲਗਾਤਾਰ ਸੀਜ਼ਫਾਇਰ ਦੀ ਉਲੰਘਣਾਂ ਕਰ ਰਿਹਾ ਹੈ ਤੇ ਦੂਜੇ ਪਾਸੇ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਸਲਾਮਾਬਾਦ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਨਾਂ ਖੇਤਰਾਂ ਦੀ ਤਰੱਕੀ ਅਤੇ ਸ਼ਾਂਤੀ ਲਈ ਗੱਲਬਾਤ ਕਰਕੇ ਮੁੱਦਿਆਂ ਦਾ ਹੱਲ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕਦਾ ਹੈ।
ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਲਈ ਇਸ ਖੇਤਰ ਚ ਸ਼ਾਂਤੀ ਸਭ ਤੋਂ ਜ਼ਿਆਦਾ ਮਹੱਤਪੂਰਨ ਹੈ। ਅਸੀਂ ਇੱਥੇ ਵੀ ਸ਼ਾਂਤੀ ਚਾਹੁੰਦੇ ਹਾਂ। ਗੱਲਬਾਤ ਦੁਆਰਾ ਹੀ ਇਸ ਨੂੰ ਪੱਕਾ ਕੀਤਾ ਜਾ ਸਕਦਾ ਹੈ। ਭਾਰਤ ਚ ਭਾਜਪਾ ਦੀ ਸ਼ਾਨਦਾਰ ਜਿੱਤ ਦੇ ਦੋ ਦਿਨ ਮਗਰੋਂ ਇਹ ਬਿਆਨ ਆਇਆ।
.