ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦਾ ਐਫ -16 ਜਹਾਜ਼ ਦੁਰਘਟਨਾਗ੍ਰਸਤ, ਪਾਇਲਟ ਦੀ ਮੌਤ

ਪਾਕਿਸਤਾਨ ਵਿੱਚ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੌਰਾਨ ਬੁੱਧਵਾਰ ਨੂੰ ਪਾਕਿਸਤਾਨੀ ਹਵਾਈ ਸੈਨਾ ਦਾ ਐਫ -16 ਲੜਾਕੂ ਜਹਾਜ਼ ਇਸਲਾਮਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਪਾਕਿਸਤਾਨ ਏਅਰ ਫੋਰਸ (ਪੀਏਐਫ) ਨੇ ਇੱਕ ਬਿਆਨ ਵਿੱਚ ਕਿਹਾ ਕਿ ਵਿੰਗ ਕਮਾਂਡਰ ਨੋਮਾਨ ਅਕਰਮ ਰਾਜਧਾਨੀ ਦੇ ਸ਼ਕਰਪਾਰੀਆਂ ਇਲਾਕੇ ਨੇੜੇ ਜੰਗਲ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਮਾਰਿਆ ਗਿਆ।

 

ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਵੱਲੋਂ ਬਣਾਇਆ ਐਫ -16 ਲੜਾਕੂ ਜਹਾਜ਼ ਪਾਕਿਸਤਾਨ ਦਿਵਸ ਪਰੇਡ ਲਈ ਰੋਜ਼ਾਨਾ ਦੀ ਤਰ੍ਹਾਂ ਅਭਿਆਸ ਕਰ ਰਿਹਾ ਸੀ, ਜਦੋਂ ਉਹ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਹਵਾਈ ਸੈਨਾ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਦੱਸਿਆ ਗਿਆ ਕਿ ਜ਼ਮੀਨ 'ਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਅਤੇ ਸੁਰੱਖਿਆ ਬਲਾਂ ਨੇ ਹਾਦਸੇ ਵਾਲੀ ਜਗ੍ਹਾ ਨੂੰ ਘੇਰਾ ਪਾ ਲਿਆ ਹੈ।

 

ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਵਾਲੀ ਜਗ੍ਹਾ ਤੋਂ ਧੂੰਆਂ ਉਠ ਰਿਹਾ ਸੀ ਅਤੇ ਅੱਗ ‘ਤੇ ਕਾਬੂ ਪਾਉਣ ਲਈ ਬਚਾਅ ਕਾਰਜ ਜਾਰੀ ਹਨ। ਪਾਕਿਸਤਾਨ ਦਿਵਸ ਜਾਂ ਪਾਕਿਸਤਾਨ ਸੰਕਲਪ ਦਿਵਸ ਨੂੰ ਗਣਤੰਤਰ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ ਜੋ 23 ਮਾਰਚ 1940 ਨੂੰ ਲਾਹੌਰ ਦੇ ਮਤੇ ਨੂੰ ਪਾਸ ਕਰਨ ਅਤੇ ਪਾਕਿਸਤਾਨ ਦੇ ਪਹਿਲੇ ਸੰਵਿਧਾਨ ਦੀ ਪ੍ਰਵਾਨਗੀ ਦੀ ਯਾਦ ਦਿਵਾਉਂਦਾ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan s F 16 plane crashes pilot dies