ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

UAE 'ਚ PM ਮੋਦੀ ਨੂੰ ਮਿਲੇ ਸਰਵਉੱਚ ਸਨਮਾਨ ਤੋਂ ਦੁਖੀ ਪਾਕਿ, ਜਾਣੋ ਕਿਵੇ

ਜੰਮੂ-ਕਸ਼ਮੀਰ ਉੱਤੇ ਭਾਰਤ ਦੇ ਫ਼ੈਸਲੇ ਤੋਂ ਬਾਅਦ ਤੋਂ ਹੀ ਪਾਕਿਸਤਾਨ ਪ੍ਰੇਸ਼ਾਨ ਹੈ। ਪੂਰੀ ਦੁਨੀਆ ਤੋਂ ਮਦਦ ਦੀ ਮੰਗ ਕਰਦਿਆਂ, ਪਾਕਿਸਤਾਨ ਨੂੰ ਹਰ ਜਗ੍ਹਾ ਮੂੰਹ ਦੀ ਖਾਣੀ ਪਈ। ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦਰਮਿਆਨ ਸੰਯੁਕਤ ਅਰਬ ਅਮੀਰਾਤ ਵੱਲੋਂ ਪੀਐਮ ਮੋਦੀ ਨੂੰ ਸਭ ਤੋਂ ਵੱਡਾ ਸਰਵਉੱਚ ਸਨਮਾਨ ਦਿੱਤੇ ਜਾਣ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦੁਖੀ ਹੋ ਗਿਆ ਹੈ।

 

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੌਰੇ ਤੋਂ ਬਾਅਦ, ਪਾਕਿਸਤਾਨ ਸੈਨੇਟ ਦੇ ਪ੍ਰਧਾਨ ਸਾਦਿਕ ਸੰਜਰਾਣੀ ਨੇ ਯੂਏਈ ਦੀ ਆਪਣੀ ਪਹਿਲਾਂ ਦੀ ਤਹਿ ਕੀਤੀ ਯਾਤਰਾ ਰੱਦ ਕਰਨ ਦਾ ਫ਼ੈਸਲਾ ਲਿਆ ਹੈ।

 

ਐਕਸਪ੍ਰੈਸ ਟ੍ਰਿਬਿਊਨ ਨੇ ਆਪਣੀ ਰਿਪੋਰਟ ਵਿੱਚ ਜਾਣਕਾਰ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਯੂਏਈ ਵਿੱਚ ਸੈਨੇਟ ਦੇ ਚੇਅਰਮੈਨ ਦੇ ਦੌਰੇ ਨਾਲ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ, ਇਸ ਲਈ ਉਸ ਨੇ ਆਪਣੀ ਅਤੇ ਸੰਸਦੀ ਵਫ਼ਦ ਦੀ ਯਾਤਰਾ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

 

 

5 ਅਗਸਤ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰੁਤਬਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਤਣਾਅ ਕਾਫ਼ੀ ਵਧਿਆ ਹੈ। ਫਰਾਂਸ, ਸੰਯੁਕਤ ਅਰਬ ਅਮੀਰਾਤ ਅਤੇ ਬਹਿਰੀਨ ਦੇ ਤਿੰਨ ਦੇਸ਼ਾਂ ਦੇ ਦੌਰੇ ‘ਤੇ ਮੋਦੀ ਸ਼ੁੱਕਰਵਾਰ ਨੂੰ ਅਬੂਧਾਬੀ ਪਹੁੰਚੇ ਸਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan senate chairman cancels UAE trip over PM narendra Modi visit