ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) 'ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਬਿਆਨ ਨੂੰ ਖਾਰਜ ਕਰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਵਾਰ-ਵਾਰ ਕਹਿ ਰਹੇ ਹਾਂ ਕਿ ਇਸਲਾਮਾਬਾਦ ਨੂੰ ਇਕ ਆਮ ਗੁਆਂਢੀ ਵਰਗਾ ਵਤੀਰਾ ਕਰੇ ਤੇ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ 'ਚ ਦਖਲ ਨਾ ਦੇਵੇ ਜਦਕਿ ਉਸ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।
ਪਾਕਿਸਤਾਨ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਦੂਜਿਆਂ 'ਤੇ ਉਂਗਲੀਆਂ ਦਿਖਾਉਣ ਤੋਂ ਪਹਿਲਾਂ ਉਸ ਨੂੰ ਆਪਣੇ ਅੰਦਰ ਵੇਖ ਲੈਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਚ ਜੋ ਹੋ ਰਿਹਾ ਹੈ ਉਹ ਇਕ ਅੰਦਰੂਨੀ ਮਾਮਲਾ ਹੈ। ਸਾਡੀ ਲੋਕਤੰਤਰ ਅਤੇ ਹੋਰ ਸੰਸਥਾਵਾਂ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਸੰਪੂਰਨ ਹਨ।
ਮਹੱਤਵਪੂਰਣ ਗੱਲ ਇਹ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਇਸਲਾਮਾਬਾਦ ਸਾਰੇ ਗਲੋਬਲ ਫੋਰਮਾਂ ਚ ਸਿਟੀਜ਼ਨਸ਼ਿਪ ਸੋਧ ਐਕਟ ਦਾ ਮੁੱਦਾ ਉਠਾਏਗਾ ਤੇ ਇਹ ਕਾਨੂੰਨ ਮੋਦੀ ਸਰਕਾਰ ਦੀ ‘ਹਿੰਦੂਤਵ’ ਵਿਚਾਰਧਾਰਾ ਦਾ ਪਰਦਾਫਾਸ਼ ਕਰਦਾ ਹੈ।
ਇਸ ਤੋਂ ਪਹਿਲਾਂ, ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੁਆਰਾ ਪਾਸ ਕੀਤੇ ਮਤੇ ਨੂੰ ਰੱਦ ਕਰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਸਤਾਵ ਪਾਕਿਸਤਾਨ ਵੱਲੋਂ ਆਪਣੀਆਂ ਧਾਰਮਿਕ ਘੱਟ ਗਿਣਤੀਆਂ ਪ੍ਰਤੀ ਕੀਤੇ ਜਾ ਰਹੇ ਦੁਰਾਚਾਰੀ ਵਤੀਰੇ ਅਤੇ ਪ੍ਰੇਸ਼ਾਨੀਆਂ ਵੱਲ ਧਿਆਨ ਹਟਾਉਣ ਦੀ ਇਕ ਬੇਮਤਲਬ ਕੋਸ਼ਿਸ਼ ਹੈ।