ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਨਾ ਬੁਲਾਉਣ ਨੂੰ ਲੈ ਕੇ ਪਾਕਿ ਨੇ ਕਹੀ ਇਹ ਗੱਲ

ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਨਾ ਬੁਲਾਉਣ ਨੂੰ ਲੈ ਕੇ ਪਾਕਿ ਨੇ ਕਹੀ ਇਹ ਗੱਲ

ਪਾਕਿਸਤਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀਰਵਾਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਰੋਹ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨਾ ਸੱਦਣ ਉਤੇ ਭਾਰਤ ਦੇ ਫੈਸਲੇ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਕਰਾਰ ਦਿੱਤਾ ਹੈ।

 

ਆਈਏਐਨਐਸ ਅਨੁਸਾਰ ਰੋਜ਼ਾਨਾ ਅਖਬਾਰ ਡੌਨ ਦੀ ਇਕ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼ੀ ਮੰਤਰੀ ਸ਼ਾਹ ਮਹਮੂਦ ਕੁਰੈਸ਼ੀ ਨੇ ਸੋਮਵਾਰ ਸ਼ਾਮ ਨੂੰ ਇਕ ਅਖਬਾਰ ਚੈਨਲ ਨੂੰ ਕਿਹਾ ਕਿ ਉਨ੍ਹਾਂ (ਮੋਦੀ) ਦਾ ਪੂਰਾ ਧਿਆਨ ਆਪਣੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਾਕਿਸਤਾਨ ਨੂੰ ਕੋਸਣ ਉਤੇ ਸੀ। ਅਸੀਂ ਹੁਣ ਇਹ ਉਮੀਦ ਨਹੀਂ ਕਰ ਸਕਦੇ ਕਿ ਉਹ ਐਨੀ ਛੇਤੀ ਇਸ ਤੋਂ ਬਾਹਰ ਨਿਕਲਣਗੇ।

 

ਭਾਰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀਰਵਾਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਸਾਰੇ ਬਿਮਸਟੇਕ ਦੇਸ਼ਾਂ ਦੇ ਆਗੂਆਂ ਨੂੰ ਸੱਦਿਆ ਹੈ। ਬਿਮਸਟੇਕ ਦੇਸ਼ਾਂ ਵਿਚ ਭਾਰਤ ਤੋਂ ਇਲਾਵਾ ਬੰਗਲਾਦੇਸ਼, ਭੁਟਾਨ, ਨੇਪਾਲ, ਸ੍ਰੀਲੰਕਾ, ਮੀਆਂਮਾਰ ਅਤੇ ਥਾਈਲੈਂਡ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan statement after pakistan pm imran khan not invited in pm modi oath ceremony