ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਾਜ਼ ਸ਼ਰੀਫ ਨੂੰ ਵਤਨ ਭੇਜਣ ਲਈ ਬ੍ਰਿਟਿਸ਼ ਸਰਕਾਰ ਨੂੰ ਕਹੇਗਾ ਪਾਕਿਸਤਾਨ

ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਹ ਬ੍ਰਿਟਿਸ਼ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਵਤਨ ਵਾਪਸ ਭੇਜਣ ਦੀ ਅਪੀਲ ਕਰੇਗੀ ਕਿਉਂਕਿ ਉਹ ਇੱਕ ਭਗੌੜਾ ਹੈ। 

 

ਸੂਚਨਾ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਐਤਵਾਰ (1 ਮਾਰਚ) ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਇਸ ਹਫ਼ਤੇ ਬ੍ਰਿਟਿਸ਼ ਸਰਕਾਰ ਨੂੰ ਪੱਤਰ ਲਿਖਣ ਲਈ ਸਹਿਮਤ ਹੋ ਗਈ ਹੈ। ਇਸ ਵਿੱਚ ਪੀਐਮਐਲ-ਐਨ ਸੁਪਰੀਮੋ ਨਵਾਜ਼ ਸ਼ਰੀਫ ਦੀ ਦੇਸ਼ ਵਾਪਸੀ ਦੀ ਬੇਨਤੀ ਕੀਤੀ ਜਾਵੇਗੀ ਕਿਉਂਕਿ ਉਹ ਭਗੌੜੇ ਹਨ ਜੋ ਡਾਕਟਰੀ ਆਧਾਰ 'ਤੇ ਦਿੱਤੀ ਜ਼ਮਾਨਤ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ ਹਨ।


ਉਨ੍ਹਾਂ ਕਿਹਾ ਕਿ ਸ਼ਰੀਫ ਪਿਛਲੇ ਸਾਲ 19 ਨਵੰਬਰ ਨੂੰ ਆਪਣੇ ਇਲਾਜ ਲਈ ਲੰਦਨ ਗਏ ਸਨ, ਪਰ ਉਨ੍ਹਾਂ ਨੂੰ ਹੁਣ ਤੱਕ ਹਸਪਤਾਲ ਵਿੱਚ ਦਾਖ਼ਲ ਨਹੀਂ ਕੀਤਾ ਗਿਆ। ਜਿਸ ਨਾਲ ਪਤਾ ਚੱਲਦਾ ਹੈ ਕਿ ਇਹ ਉਨ੍ਹਾਂ ਦੀ ਸਿਹਤ ਉੱਤੇ ਉਨ੍ਹਾਂ ਦੇ ਉਨ੍ਹਾਂ ਦੀ ਪਾਰਟੀ ਅਤੇ ਮੀਡੀਆ ਦੇ ਇੱਕ ਵਰਗ ਵੱਲੋਂ ਪਹਿਲਾਂ ਤੋਂ ਤੈਅ ਸੀ। 

 

ਅਵਾਨ ਨੇ ਦਾਅਵਾ ਕੀਤਾ ਕਿ ਸ਼ਰੀਫ ਅਤੇ ਉਸ ਦੇ ਛੋਟੇ ਭਰਾ ਸ਼ਾਹਬਾਜ਼ ਆਪਣੇ ਬੱਚਿਆਂ ਦੇ ਕਾਰੋਬਾਰ ਨੂੰ ਬਚਾਉਣ ਲਈ ਲੰਦਨ ਗਏ ਸਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਨਵਾਜ਼ ਨੇ ਆਪਣੀ ਸਿਹਤ ਬਾਰੇ ਝੂਠ ਬੋਲਿਆ।

 

ਪਿਛਲੇ ਸਾਲ ਅਕਤੂਬਰ ਵਿੱਚ ਲਾਹੌਰ ਹਾਈ ਕੋਰਟ ਨੇ ਸ਼ਰੀਫ ਨੂੰ ਮੈਡੀਕਲ ਦੇ ਆਧਾਰ ਉੱਤੇ ਚਾਰ ਹਫ਼ਤਿਆਂ ਦੀ ਜ਼ਮਾਨਤ ਦੇ ਦਿੱਤੀ ਸੀ। ਨਾਲ ਹੀ, ਪੰਜਾਬ ਸਰਕਾਰ ਨੂੰ ਉਸ ਦੀ ਡਾਕਟਰੀ ਰਿਪੋਰਟ ਦੇ ਮੱਦੇਨਜ਼ਰ ਇਸ ਮਿਆਦ ਨੂੰ ਵਧਾਉਣ ਦੀ ਆਗਿਆ ਦਿੱਤੀ ਗਈ ਸੀ। 

 

ਇਸਲਾਮਾਬਾਦ ਹਾਈ ਕੋਰਟ ਨੇ ਸ਼ਰੀਫ ਨੂੰ ਅਲ ਅਜ਼ੀਜ਼ਿਆ ਮਿੱਲ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੀ ਜ਼ਮਾਨਤ ਦੇ ਦਿੱਤੀ ਸੀ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਸੱਤ ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਸ ਫ਼ੈਸਲੇ ਨਾਲ ਉਸ ਦੇ ਇਲਾਜ ਲਈ ਵਿਦੇਸ਼ ਜਾਣ ਦਾ ਰਸਤਾ ਸਾਫ਼ ਹੋ ਗਿਆ ਸੀ।


......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan to request British govt for Nawaz Sharif deportation