ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਪ੍ਰਕਾਸ਼ ਪੁਰਬ ਸਮਾਗਮ ਲਈ ਵੀਜ਼ਾ ਸਬੰਧੀ ਕਾਰਵਾਈ 1 ਸਤੰਬਰ ਤੋਂ ਕਰੇਗਾ ਸ਼ੁਰੂ


ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਭਾਰਤ ਅਤੇ ਦੂਜੇ ਦੇਸ਼ਾਂ ਦੇ ਸ਼ਰਧਾਲੂਆਂ ਲਈ ਪਾਕਿਸਤਾਨ ਇਕ ਸਤੰਬਰ ਤੋਂ ਇਕ ਮਹੀਨੇ ਤੱਕ ਵੀਜ਼ਾ ਜਾਰੀ ਕਰਨ ਲਈ ਜ਼ਰੂਰੀ ਕਾਰਵਾਈ ਕਰੇਗਾ।


ਰਾਜਪਾਲ ਭਵਨ ਵਿਖੇ ਬੁੱਧਵਾਰ ਨੂੰ ਰਾਜਪਾਲ ਚੌਧਰੀ ਸਰਵਰ ਦੀ ਪ੍ਰਧਾਨਗੀ ਵਾਲੀ ਧਾਰਮਿਕ ਸੈਰ ਸਪਾਟਾ ਅਤੇ ਵਿਰਾਸਤ ਕਮੇਟੀ ਨੇ ਆਪਣੀ ਬੈਠਕ ਵਿੱਚ ਇਹ ਫ਼ੈਸਲਾ ਲਿਆ। ਪੰਜਾਬ ਦੇ ਰਾਜਪਾਲ ਚੌਧਰੀ ਸਰਵਰ ਨੇ ਕਿਹਾ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਭਾਰਤ ਅਤੇ ਹੋਰ ਦੇਸ਼ਾਂ ਦੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ 1 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 30 ਸਤੰਬਰ ਤੱਕ ਕੰਮ ਮੁਕੰਮਲ ਹੋ ਜਾਵੇਗਾ। 

 

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਨਵੰਬਰ ਤੱਕ ਕਰਤਾਰਪੁਰ ਲਾਂਘੇ ਨੂੰ ਪੂਰਾ ਕਰ ਦੇਵੇਗਾ, ਚਾਹੇ ਭਾਰਤ ਇਸ ਉੱਤੇ ਕੰਮ ਕਰਨ ਲਈ ਤਿਆਰ ਹੈ ਜਾਂ ਨਹੀਂ। ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਹਰ ਤਰ੍ਹਾਂ ਨਾਲ ਸਵਾਗਤ ਕੀਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ‘ਨਨਕਾਣਾ ਸਾਹਿਬ ਵਿੱਚ ਤੰਬੂਆਂ ਦੇ ਸ਼ਹਿਰ ਵਸਾਉਣ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ। ਸੱਚਾ ਸੌਦਾ ਤੋਂ ਨਨਕਾਣਾ ਸਾਹਿਬ ਲਈ ਸੜਕ ਨਿਰਮਾਣ ਕਾਰਜ ਨੂੰ ਪੂਰਾ ਕਰਨ ਲਈ ਪੈਸੇ ਦਿੱਤੇ ਗਏ ਹਨ, ਇਹ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਵਾਹਗਾ ਰੇਲਵੇ ਸਟੇਸ਼ਨ ਤੋਂ ਬਾਬਾ ਗੁਰੂ ਨਾਨਕ ਜਨਮ ਅਸਥਲੀ ਲਈ ਵਿਸ਼ੇਸ਼ ਸ਼ਟਲ ਸੇਵਾ ਸ਼ੁਰੂ ਕੀਤੀ ਜਾਵੇਗੀ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan to start visa related action for Guru Nanak Jayanti celebrations from September 1