ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ’ਤੇ ਨਵੀਂ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੈ ਪਾਕਿਸਤਾਨ

ਭਾਰਤ ਚ ਨਵੀਂ ਸਰਕਾਰ ਬਣਨ ਦੇ ਨਾਲ ਹੀ ਪਾਕਿਸਤਾਨ ਕਰਤਾਰਪੁਰ ਲਾਂਘਾਂ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਦੋਨਾਂ ਦੇਸ਼ਾਂ ਵਿਚਾਲੇ ਗੱਲਬਾਤ ਬਹਾਲ ਕਰਨ ਦੇ ਪੱਖ ਚ ਹਨ। ਪਾਕਿਸਤਾਨੀ ਮੀਡੀਆ ਰਿਪੋਰਟਾਂ ਤੋਂ ਇਹ ਜਾਣਕਾਰੀ ਮਿਲੀ।

 

ਪਾਕਿ ਮੀਡੀਆ ਚ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਲਿਖਿਆ ਗਿਆ ਹੈ ਕਿ ਭਾਰਤ ਚ ਨਵੀਂ ਸਰਕਾਰ ਬਣਨ ਮਗਰੋਂ ਪਾਕਿ ਸਰਕਾਰ ਕਰਤਾਰਪੁਰ ਲਾਂਘੇ ਤੇ ਗੱਲਬਾਤ ਮੁੜ ਤੋਂ ਸ਼ੁਰੂ ਹੋਣ ਨੂੰ ਲੈ ਕੇ ਉਤਸ਼ਾਹ ਹੈ। ਇਕ ਪਾਕਿ ਅਫ਼ਸਰ ਮੁਤਾਬਕ ਪਾਕਿ ਵਲੋਂ ਕੋਈ ਦੇਰੀ ਨਹੀਂ ਹੈ। ਇਸ ਸਮੇਂ ਭਾਰਤ ਇਸ ਮਾਮਲੇ ਚ ਅੱਗੇ ਨਹੀਂ ਵੱਧਣਾ ਚਾਹੁੰਦਾ। ਅਫ਼ਸਰ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਵਿਸ਼ਵਾਸ ਹੈ ਕਿ ਚੋਣਾਂ ਮਗਰੋਂ ਭਾਰਤ ਗੱਲਬਾਤ ਮੁੜ ਤੋਂ ਸ਼ੁਰੂ ਕਰੇਗਾ।

 

ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਨਾਰੋਵਾਲ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਲਾਂਘਾ ਬਣਨ ਮਗਰੋਂ ਭਾਰਤੀ ਸਿੱਖਾਂ ਨੂੰ ਬਿਨ੍ਹਾਂ ਵੀਜ਼ਾ ਦੇ ਪਾਕਿਸਤਾਨ ਸਥਿਤ ਆਪਣੇ ਪਵਿੱਤਰ ਗੁਰਦੁਆਰੇ ਤਕ ਜਾਣ ਦੀ ਆਗਿਆ ਹੋਵੇਗੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan wants to talk on Kartarpur corridor