ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਚੀਨ ‘ਚੋਂ ਆਪਣੇ ਨਾਗਰਿਕਾਂ ਨੂੰ ਕੱਢਣ 'ਤੇ ਛੇਤੀ ਫ਼ੈਸਲਾ ਲਵੇਗਾ ਪਾਕਿਸਤਾਨ'

ਚੀਨ ਦੇ ਕੋਰੋਨਾ ਵਾਇਰਸ ਪ੍ਰਭਾਵਤ ਹੁਬੇਈ ਪ੍ਰਾਂਤ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਜ਼ਬਰਦਸਤ ਦਬਾਅ ਦਾ ਸਾਹਮਣਾ ਕਰਦਿਆਂ ਪਾਕਿਸਤਾਨ ਨੇ ਕਿਹਾ ਹੈ ਕਿ ਉਹ ਚੀਨ ਦੀ ਸਥਿਤੀ 'ਤੇ ਨਜ਼ਦੀਕੀ ਨਿਗਰਾਨੀ ਕਰ ਰਿਹਾ ਹੈ ਅਤੇ ਜਲਦੀ ਹੀ ਆਪਣੇ ਨਾਗਰਿਕਾਂ ਨੂੰ ਕੱਢਣ 'ਤੇ ਕੋਈ ਫੈਸਲਾ ਲਵੇਗਾ।

 

ਪਾਕਿਸਤਾਨ ਨੂੰ ਉਸ ਸਮੇਂ ਚੁਫੇਰਿਓਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਜਦੋਂ ਪਾਕਿਸਤਾਨ ਨੇ ਕਿਹਾ ਕਿ ਵੁਹਾਨ ਤੋਂ ਪਾਕਿਸਤਾਨੀ ਵਿਦਿਆਰਥੀਆਂ ਨੂੰ ਵਾਪਸ ਨਹੀਂ ਲਿਆਂਦਾ ਜਾਵੇਗਾ ਕਿਉਂਕਿ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਕਿਸੇ ਮਰੀਜ਼ ਦੇ ਇਲਾਜ ਕਰਨ ਲਈ ਤੈਅ ਮਾਪਦੰਡਾਂ ਦੀ ਘਾਟ ਹੈ।

 

ਇਸ ਦੇ ਨਾਲ ਹੀ ਵੁਹਾਨ ਵਿੱਚ ਫਸੇ ਪਾਕਿਸਤਾਨੀ ਨਾਗਰਿਕ ਸੋਸ਼ਲ ਮੀਡੀਆ 'ਤੇ ਲਗਾਤਾਰ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਉਨ੍ਹਾਂ ਨੂੰ ਉਥੋਂ ਕੱਢਿਆ ਜਾਵੇ। ਸਿਹਤ ਮਾਮਲਿਆਂ ਬਾਰੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ (ਐਸ.ਏ.ਪੀ..ਐੱਮ) ਜ਼ਫਰ ਮਿਰਜ਼ਾ ਨੇ ਐਤਵਾਰ ਨੂੰ ਕਿਹਾ ਕਿ ਇਸ ਮਾਮਲੇ ਨੂੰ ਉੱਚ ਪੱਧਰ ‘ਤੇ ਵਿਚਾਰਿਆ ਜਾ ਰਿਹਾ ਹੈ ਅਤੇ ਸਾਰੇ ਸੰਭਾਵਿਤ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ। ਅਸੀਂ ਯਕੀਨ ਦਿਵਾਉਂਦੇ ਹਾਂ ਕਿ ਅਸੀਂ ਤੁਹਾਡੇ ਬਾਰੇ ਚਿੰਤਤ ਹਾਂ।


ਅਖ਼ਬਾਰ 'ਡਾਨ' ਦੀ ਇਕ ਰਿਪੋਰਟ ਦੇ ਅਨੁਸਾਰ ਮਿਰਜ਼ਾ ਨੇ ਕਿਹਾ ਕਿ ਸਰਕਾਰ ਚੀਨ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਕਲਪਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਇਸ ਮੁੱਦੇ ਨੂੰ ਸੰਤੁਲਿਤ ਕਰਨਾ ਚਾਹੁੰਦੀ ਹੈ।

 

ਮਿਰਜ਼ਾ ਨੇ ਕਿਹਾ ਕਿ ਸਾਨੂੰ ਸਾਰੇ ਪਹਿਲੂਆਂ' ਤੇ ਵਿਚਾਰ ਕਰਨਾ ਪਵੇਗਾ, ਜਿਸ ਵਿਚ ਪਾਕਿਸਤਾਨੀ ਨਾਗਰਿਕਾਂ ਦੀ ਸਥਿਤੀ (ਚੀਨ ਵਿੱਚ), ਚੀਨੀ ਨਿਯਮਾਂ ਅਤੇ ਵਿਸ਼ਵ ਸਿਹਤ ਸੰਗਠਨ ਨਾਲ ਸਲਾਹ ਮਸ਼ਵਰਾ ਸ਼ਾਮਲ ਹੈ। ਸਾਰੀਆਂ ਧਿਰਾਂ ਇਸ ਮਾਮਲੇ ਵਿੱਚ ਸ਼ਾਮਲ ਹਨ ਅਤੇ ਅਸੀਂ ਸਾਰੇ ਵਿਕਲਪ ਖੁੱਲ੍ਹੇ ਰੱਖੇ ਹਨ।

 

ਮਿਰਜ਼ਾ ਨੇ ਵੁਹਾਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਟਵੀਟ ਕੀਤਾ ਕਿ ਚੀਨ ਵਿੱਚ ਮੇਰੇ ਬਹੁਤ ਪਿਆਰੇ ਵਿਦਿਆਰਥੀ ਅਤੇ ਤੁਹਾਡਾ ਸਤਿਕਾਰਯੋਗ ਪਰਿਵਾਰ, ਅਸੀਂ ਸਥਿਤੀ 'ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਾਂ ਅਤੇ ਮਾਰੂ ਕੋਰੋਨਾ ਵਾਇਰਸ ਨਾਲ ਜੁੜੇ ਸਾਰੇ ਕਾਰਕਾਂ ਦੇ ਮੱਦੇਨਜ਼ਰ ਇਕ ਵਧੀਆ ਫ਼ੈਸਲਾ ਲਵਾਂਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan will decide soon on the evacuation of its citizens from China says officials