ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨੀ ਫੌਜ ਨੇ ਆਜ਼ਾਦੀ-ਮਾਰਚ ਕੱਢਣ ਵਾਲਿਆਂ ਨੂੰ ਦਿੱਤੀ ਚੇਤਾਵਨੀ

ਪਾਕਿਸਤਾਨ ਵਿੱਚ ਇਮਰਾਨ ਖ਼ਾਨ ਦੀ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਨੇ ਆਜ਼ਾਦੀ-ਮਾਰਚ ਕੱਢਿਆ। ਇਸ ਦੀ ਅਗਵਾਈ ਮੌਲਾਨਾ ਫਜ਼ਲੂਰ ਰਹਿਮਾਨ ਨੇ ਕੀਤੀ, ਜਿਹੜੇ ਕਿ ਜਮੀਅਤ ਉਲੇਮਾ-ਏ-ਇਸਲਾਮ (ਜੇਯੂਆਈ-ਐਫ) ਦੇ ਪ੍ਰਧਾਨ ਹਨ। ਹੁਣ ਪਾਕਿ ਫੌਜ ਨੇ ਆਜ਼ਾਦੀ-ਮਾਰਚ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਪਾਕਿ ਆਰਮੀ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਚ ਅਸਥਿਰਤਾ ਅਤੇ ਹਫੜਾ-ਦਫੜੀ ਪੈਦਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

 

ਮੌਲਾਨਾ ਫਜ਼ਲੂਰ ਰਹਿਮਾਨ ਨੇ ਇਮਰਾਨ ਖ਼ਾਨ ਨੂੰ ਦੋ ਦਿਨਾਂ ਦੇ ਅੰਦਰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਧਮਕੀ ਦਿੱਤੀ ਸੀ। ਇਸ 'ਤੇ ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗ਼ਫੂਰ ਨੇ ਚੇਤਾਵਨੀ ਦਿੱਤੀ ਕਿ ਮੌਲਾਨਾ ਫਜ਼ਲੂਰ ਰਹਿਮਾਨ ਇਕ ਸੀਨੀਅਰ ਸਿਆਸਤਦਾਨ ਹਨ। ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸ ਸੰਸਥਾ ਦਾ ਜ਼ਿਕਰ ਕਰ ਰਹੇ ਹਨ। ਪਾਕਿਸਤਾਨ ਦੀਆਂ ਹਥਿਆਰਬੰਦ ਸੈਨਾ ਹਮੇਸ਼ਾਂ ਲੋਕਤੰਤਰੀ ਚੁਣੀਆਂ ਹੋਈਆਂ ਸਰਕਾਰਾਂ ਦਾ ਸਮਰਥਨ ਕਰਦੀਆਂ ਹਨ।

 

ਆਜ਼ਾਦੀ-ਮਾਰਚ 27 ਅਕਤੂਬਰ ਨੂੰ ਕਰਾਚੀ ਦੇ ਸੋਹਰਾਬ ਗੋਥ ਤੋਂ ਆਰੰਭ ਹੋਇਆ ਸੀ। ਇਹ ਆਜ਼ਾਦੀ-ਮਾਰਚ ਸ਼ੁੱਕਰਵਾਰ ਨੂੰ ਆਪਣੀ ਆਖਰੀ ਮੰਜ਼ਿਲ 'ਤੇ ਇਸਲਾਮਾਬਾਦ ਪਹੁੰਚਿਆ। ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਮੌਲਾਨਾ ਫਜ਼ਲੂਰ ਰਹਿਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਮੈਂ ਇਮਰਾਨ ਖਾਨ ਦੀ ਸਰਕਾਰ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਦੋ ਦਿਨਾਂ ਦੇ ਅੰਦਰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵੇ।"

 

ਫਜ਼ਲੂਰ ਰਹਿਮਾਨ ਨੇ ਇਮਰਾਨ ਖਾਨ ਦੀ ਤੁਲਨਾ ਸੋਵੀਅਤ ਯੂਨੀਅਨ ਦੇ ਆਗੂ ‘ਮਿਖਾਇਲ ਗੋਰਬਾਚੇਵ’ ਨਾਲ ਕੀਤੀ। ਮੌਲਾਨਾ ਨੇ ਕਿਹਾ ਕਿ 'ਪਾਕਿਸਤਾਨ ਦੇ ਗੋਰਬਾਚੇਵ' ਨੂੰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਦੇ ਸੰਜਮ ਦੀ ਜਾਂਚ ਕੀਤੇ ਬਿਨਾਂ ਇਸ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ।

 

ਆਜ਼ਾਦੀ-ਮਾਰਚ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਚਲਾਉਣ ਦਾ ਅਧਿਕਾਰ ਪਾਕਿਸਤਾਨ ਦੇ ਲੋਕਾਂ ਨੂੰ ਹੈ ਨਾ ਕਿ ਕਿਸੇ ਵੀ ਸਰਕਾਰੀ ਸੰਸਥਾ ਨੂੰ। ਉਨ੍ਹਾਂ ਨੇ ਸਰਕਾਰ ਖਿਲਾਫ ਅਗਲੀ ਕਾਰਵਾਈ ਕਰਨ ਲਈ ਆਪਣੇ ਨਿਵਾਸ ਵਿਖੇ ਇੱਕ ਬਹੁਦਲੀ ਕਾਨਫਰੰਸ ਵੀ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani army warns those taking independence march